ਪਿੰਡ ਨਿੱਘੀ ਖੁਰਦ ਵਿਖੇ ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਵਿਸ਼ਾਲ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ


ਬਲਾਚੌਰ, 15 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):

ਪਿੰਡ ਨਿੱਘੀ ਖੁਰਦ ਵਿਖੇ ਭੂਮੀ ਅਤੇ ਜਲ ਰੱਖਿਆ ਵਿਭਾਗ ਬਲਾਚੌਰ ਵੱਲੋਂ ਪਸ਼ੂ ਪਾਲਣ ਵਿਭਾਗ ਬਲਾਚੌਰ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 50 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਇਹ ਕੈਂਪ ਭੂਮੀ ਰੱਖਿਆ ਵਿਭਾਗ ਦੇ ਐਸ.ਡੀ.ਓ. ਰਜਨੀਸ਼ ਕੁਮਾਰ ਦੀ ਰਹਿਨੁਮਾਈ ਹੇਠ ਭੂਮੀ ਰੱਖਿਆ ਅਫਸਰ ਅਮਰਪ੍ਰੀਤ ਸਿੰਘ ਅਤੇ ਸਰਵੇਅਰ ਹਰਵਿੰਦਰ ਸਿੰਘ, ਬਲਵੀਰ ਸਿੰਘ ਵੱਲੋਂ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਭੂਮੀ ਅਤੇ ਜਲ ਰੱਖਿਆ ਦੇ ਅਹਿਮ ਨੁਕਤਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਪਾਣੀ ਦੀ ਬੱਚਤ ਲਈ ਡਰਿਪ ਇਰੀਗੇਸ਼ਨ ਅਤੇ ਸਪ੍ਰਿੰਕਲਰ ਇਰੀਗੇਸ਼ਨ ਸਿਸਟਮ ਬਾਰੇ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਗਿਆ।

ਇਹ ਕੈਂਪ ਗ੍ਰਾਮ ਪੰਚਾਇਤ ਦੇ ਸਰਪੰਚ ਗੁਰਮੁਖ ਸਿੰਘ ਦੀ ਅਗਵਾਈ ਵਿੱਚ ਸਮੂਹ ਪੰਚਾਇਤ ਦੇ ਸਹਿਯੋਗ ਨਾਲ ਸਫਲਤਾਪੂਰਵਕ ਕਰਵਾਇਆ ਗਿਆ।

ਪਸ਼ੂ ਪਾਲਣ ਵਿਭਾਗ ਵੱਲੋਂ ਤਹਿਸੀਲ ਬਲਾਚੌਰ ਦੇ ਸੀਨੀਅਰ ਵੈਟਰਨਰੀ ਅਫਸਰ ਡਾ. ਪ੍ਰਵੀਨ ਅਗਰਵਾਲ ਵੱਲੋਂ ਪਸ਼ੂ ਪਾਲਕ ਕਿਸਾਨਾਂ ਨੂੰ ਪਸ਼ੂਆਂ ਦੇ ਥਣਾਂ ਦੇ ਰੋਗਾਂ ਅਤੇ ਰਿਪੀਟ ਬਰੀਡਿੰਗ ਦੀ ਸਮੱਸਿਆ ਬਾਰੇ ਡੂੰਘਾਈ ਨਾਲ ਜਾਣਕਾਰੀ ਦਿੱਤੀ ਗਈ। ਲੋਕਲ ਪਸ਼ੂ ਡਿਸਪੈਂਸਰੀ ਨਿੱਘੀ ਵਿਖੇ ਤਾਇਨਾਤ ਵੈਟਰਨਰੀ ਇੰਸਪੈਕਟਰ ਯੁਵਰਾਜ ਸਿੰਘ ਵੱਲੋਂ ਵੱਧ ਤੋਂ ਵੱਧ ਪਸ਼ੂ ਪਾਲਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਗਿਆ।

ਇਸ ਮੌਕੇ ਪੰਚਾਇਤ ਵੱਲੋਂ ਭੂਮੀ ਤੇ ਜਲ ਰੱਖਿਆ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦਾ ਪਿੰਡ ਵਿੱਚ ਭਲਾਈ ਸਕੀਮਾਂ ਪਹੁੰਚਾਉਣ ਲਈ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਕੈਂਪ ਲਗਾਉਣ ਦੀ ਮੰਗ ਕੀਤੀ ਗਈ।

ਇਸ ਮੌਕੇ ਸਰਪੰਚ ਗੁਰਮੁੱਖ ਸਿੰਘ ਨਿੱਘੀ ਖੁਰਦ, ਪੰਚ ਸੁਰਜੀਤ ਸਿੰਘ, ਮਲਕੀਤ ਸਿੰਘ, ਨਾਇਬ ਤਹਿਸੀਲਦਾਰ ਮੇਲਾ ਰਾਮ,ਸੁਖਦੇਵ ਰਾਜ ਪੰਚ, ਬਨਾਰਸੀ ਦਾਸ, ਜਸਵੰਤ ਰਾਏ, ਗੁਰਮੀਤ ਸਿੰਘ, ਸੁਰਿੰਦਰ ਸਿੰਘ, ਰਾਮ ਰਤਨ, ਰਾਜੀਵ ਕੁਮਾਰ ਮਾਸਟਰ, ਕਮਲਜੀਤ ਕੁਮਾਰ, ਪੱਪੂ ਚੇਚੀ, ਪਰਦੀਪ ਕੁਮਾਰ, ਸ਼੍ਰੀਰਾਮ, ਜਸਵਿੰਦਰ ਕੁਮਾਰ, ਹਰਬੰਸ ਲਾਲ ਚੇਚੀ, ਓਮਪ੍ਰਕਾਸ਼ ਚੇਚੀ ਸਣੇ ਹੋਰ ਪਤਵੰਤੇ ਹਾਜ਼ਰ ਸਨ।


Leave a Reply

Your email address will not be published. Required fields are marked *