ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ)
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਸਿੰਕਦਰ ਸਿੰਘ ਲਾਂਦੀ ਨੇ ਕਿਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ‘ਚ ਸਮਾਜ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਇਹ ਇਤਿਹਾਸਕ ਬਜਟ ਜਿੱਥੇ ਪੰਜਾਬ ਦੇ ਆਰਥਿਕ ਵਿਕਾਸ ਦੀ ਗਤੀ ਨੂੰ ਤੇਜ਼ ਕਰੇਗਾ, ਉੱਥੇ ਹੀ ਰੰਗਲੇ ਪੰਜਾਬ ਵੱਲ ਇਕ ਹੋਰ ਕਦਮ ਚੁੱਕਣ ‘ਚ ਵੀ ਮਦਦ ਕਰੇਗਾ। ਇਹ ਬਜਟ ਇਕ ਸਿਹਤਮੰਦ ਪੰਜਾਬ, ਨਸ਼ਾ ਮੁਕਤ ਪੰਜਾਬ ਅਤੇ ਰੰਗੀਨ ਪੰਜਾਬ ਦੀ ਸਿਰਜਣਾ ‘ਚ ਮਹੱਤਵਪੂਰਨ ਭੂਮਿਕਾ ਨਿਭਾਏਗਾ ।