ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ )
ਸਿਵਲ ਹਸਪਤਾਲ ਬਲਾਚੌਰ ਵਿਖੇ ਲੋਕਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੁੱਲ 64 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿਕਾਸ ਕਾਰਜਾਂ ਨਾਲ ਹਲਕੇ ਦੇ ਲੋਕਾਂ ਨੂੰ ਇਲਾਜ ਅਤੇ ਜਾਂਚ ਸਬੰਧੀ ਸਹੂਲਤਾਂ ਆਪਣੇ ਨੇੜੇ ਹੀ ਪ੍ਰਾਪਤ ਹੋਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਣੀ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ 30 ਲੱਖ ਦੀ ਲਾਗਤ ਨਾਲ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ, ਸਕੈਨ ਮਸ਼ੀਨ ਸਮੇਤ ਹੋਰ ਜ਼ਰੂਰੀ ਮੈਡੀਕਲ ਮਸ਼ੀਨਾਂ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ 34 ਲੱਖ ਦੀ ਲਾਗਤ ਨਾਲ ਨਵੀਂ ਇਮਾਰਤ ਵੀ ਤਿਆਰ ਕੀਤੀ ਗਈ ਹੈ। ਇਸ ਮੌਕੇ ਤੇ ਗੁਰਪ੍ਰੀਤ ਸੈਣੀ ਨੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ ।ਗੁਰਪ੍ਰੀਤ ਸਿੰਘ ਸੈਣੀ ਨੇ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਬਲਾਚੌਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਮਰੀਜ਼ਾਂ ਨੂੰ ਜਾਂਚ ਅਤੇ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਘਟੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਧੁਨਿਕ ਮਸ਼ੀਨਰੀ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਉਪਲਬਧ ਹੋਣ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਵਿੱਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।













Leave a Reply