ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ


ਨਵਾਂਸ਼ਹਿਰ , (ਜਤਿੰਦਰਪਾਲ ਸਿੰਘ ਕਲੇਰ):

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਸਿੱਖਿਆ ਕ੍ਰਾਂਤੀ ਲਿਆਂਦੀ ਹੈ, ਉਸ ਨੇ ਪੰਜਾਬ ਵਿੱਚ ਇੱਕ ਨਵੇਂ ਦੌਰ ਦੀ ਸ਼ੁਰੂਆਤ ਕਰ ਦਿੱਤੀ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋ ਚੁੱਕੀ ਹੈ। ਸ਼ਾਨਦਾਰ ਇੰਫਰਾਸਟਰਕਚਰ, ਆਧੁਨਿਕ ਕਲਾਸਰੂਮ, ਵਧੀਆ ਸਟਾਫ ਅਤੇ ਮਿਆਰੀ ਸਿੱਖਿਆ ਨਾਲ ਸਾਡੇ ਬੱਚਿਆਂ ਦਾ ਭਵਿੱਖ ਸੁਨਹਿਰਾ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹੀ ਬੱਚੇ ਪੂਰੀ ਦੁਨੀਆ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵੱਲ ਕਦੇ ਧਿਆਨ ਹੀ ਨਹੀਂ ਦਿੱਤਾ ਸੀ, ਪਰ ਮਾਨ ਸਰਕਾਰ ਨੇ ਸਿੱਖਿਆ ਅਤੇ ਸਿਹਤ ਨੂੰ ਆਪਣੀ ਪਹਿਲੀ ਤਰਜੀਹ ਬਣਾਇਆ ਹੈ ਜਿਸ ਦਾ ਸਿੱਧਾ ਫਾਇਦਾ ਆਮ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਹੋ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਸੂਬੇ ਦੀ ਸਿਆਸੀ ਹਵਾ ਬਾਰੇ ਗੱਲ ਕਰਦਿਆਂ ਕਿਹਾ ਕਿ ਅੱਜ ਹਰ ਪਾਸੇ ਸਿਰਫ਼ ਇੱਕੋ ਹੀ ਚਰਚਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਲੋਕ ਆਪ ਹੀ ਕਹਿ ਰਹੇ ਹਨ ਕਿ ਦੁਬਾਰਾ 2027 ਵਿੱਚ ਵੀ ਭਗਵੰਤ ਮਾਨ ਦੀ ਸਰਕਾਰ ਹੀ ਆਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬਿਜਲੀ, ਸਿੱਖਿਆ, ਸਿਹਤ, ਰੁਜ਼ਗਾਰ ਅਤੇ ਕਿਸਾਨਾਂ ਦੀ ਭਲਾਈ ਲਈ ਜੋ ਇਤਿਹਾਸਕ ਫੈਸਲੇ ਲਏ ਹਨ, ਉਸ ਕਾਰਨ ਲੋਕਾਂ ਦਾ ਸਰਕਾਰ ‘ਤੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ ਅਤੇ 2027 ਵਿੱਚ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਨਾਲ ਜਿਤਾਉਣਗੇ।


Leave a Reply

Your email address will not be published. Required fields are marked *