Monday, March 31, 2025

ਆਸਰੋਂ ਪੁਲਿਸ ਨੇ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ)

ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਥਾਣਾ ਕਾਠਗੜ੍ਹ ਦੇ ਐਸ ਐਸ ਓ ਇੰਸਪੈਕਟਰ ਰਣਜੀਤ ਸਿੰਘ ਦੀ ਯੋਗ ਅਗਵਾਈ ਵਿੱਚ ਆਸਰੋਂ ਚੌਂਕੀ ਇੰਚਾਰਜ ਏ ਐਸ ਆਈ ਜਸਵਿੰਦਰ ਸਿੰਘ  ਪੁਲਿਸ ਪਾਰਟੀ ਸਮੇਤ ਪਿੰਡ ਆਸਰੋਂ ਤੋਂ ਹੁੰਦੇ ਹੋਏ ਹੈਂਡ ਵਰਕਸ ਰੋਪੜ੍ਹ ਵਾਲੀ ਸਾਈਡ ਨੂੰ ਜਾ ਰਹੇ ਸੀ, ਤਾਂ ਜਦੋਂ ਪੁਲਿਸ ਪਾਰਟੀ ਨੇੜੇ ਸ਼ਮਸ਼ਾਨ ਘਾਟ ਆਸਰੋਂ ਪੁੱਜੀ ਤਾਂ ਹੈਂਡ ਵਰਕਸ ਰੋਪੜ੍ਹ ਵਾਲੀ ਸਾਈਡ ਤੋੰ ਇੱਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਸਾਹਮਣੇ ਤੋਂ ਆਉਂਦੀ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੀ ਪਹਿਨੀ ਹੋਈ ਪੈਂਟ ਦੀ ਖੱਬੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫਾਫੀ ਕੱਢ ਕੇ ਸੜਕ ਕਿਨਾਰੇ ਘਾਹ ਫੂਸ ਵਿੱਚ ਸੁੱਟ ਦਿੱਤੀ ਅਤੇ ਇੱਕਦਮ ਪਿੱਛੇ ਨੂੰ ਮੁੜਨ ਲੱਗਾ। ਜਿਸ ਨੂੰ  ਸ਼ੱਕ ਦੇ ਆਧਾਰ ਤੇ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ,ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਮਨਦੀਪ ਕੁਮਾਰ ਉਰਫ ਦੀਪਾ ਪੁੱਤਰ ਰਾਮ ਪਾਲ ਵਾਸੀ ਚਾਹਲ  ਥਾਣਾ ਕਾਠਗੜ੍ਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ ਕਿ ਜਦੋਂ ਪੁਲਿਸ ਨੇ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਦੇ ਵਿੱਚੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਪੁਲਿਸ ਨੇ ਉਕਤ ਮੁਲਜ਼ਮ ਖਿਲਾਫ਼ ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

LEAVE A REPLY

Please enter your comment!
Please enter your name here

Latest Articles