ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ)
ਪਿੰਡ ਖੋਜਾਂ ਬੇਟ ਵਿਖੇ ਸਰਪੰਚ ਸੰਤੋਖ ਸਿੰਘ ਸ਼ਿਵਾਲਿਕ ਦੀ ਅਗਵਾਈ ਵਿੱਚ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲਾਂ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੈਡਮ ਪਰਮਜੀਤ ਕੌਰ, ਸ਼ਿਖਾ ਰਾਣੀ ਤੇ ਵਿਜੇ ਰਾਣਾ ਪੀ ਐਲ ਵੀ ਸਾਬਕਾ ਸਰਪੰਚ ਪਿੰਡ ਨਾਨੋਵਾਲ ਉੱਚੇਚੇ ਤੌਰ ਤੇ ਪਹੁੰਚੇ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਦੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ |ਇਸ ਮੌਕੇ ਸਰਪੰਚ ਸੰਤੋਖ ਸਿੰਘ ਸ਼ਿਵਾਲਿਕ ਅਤੇ ਪਿੰਡ ਦੀ ਪੰਚਾਇਤ ਵਲੋਂ ਸਾਰੀ ਆਈ ਹੋਈ ਟੀਮ ਦਾ ਪਿੰਡ ਖੋਜਾਂ ਬੇਟ ਪਹੁੰਚਣ ਤੇ ਵਿਸੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਤੇ ਸਾਰੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।