ਬਲਾਚੌਰ, (ਜਤਿੰਦਰਪਾਲ ਸਿੰਘ ਕਲੇਰ):
ਨੰਬਰਦਾਰ ਕਪੂਰ ਚੰਦ ਦੀ ਮਿੱਠੀ ਯਾਦ ਨੂੰ ਤਾਜ਼ਾ ਕਰਦਿਆਂ ਉਨ੍ਹਾਂ ਦੇ ਪੋਤਰੇ ਨੰਬਰਦਾਰ ਯੂਨੀਅਨ ਰੋਪੜ੍ਹ ਦੇ ਪ੍ਰਧਾਨ ਵਰਿੰਦਰ ਕੁਮਾਰ ਨੰਬਰਦਾਰ ਵੱਲੋਂ ਆਪਣੇ ਜੱਦੀ ਪਿੰਡ ਬਾਲੇਵਾਲ (ਨੂਰਪੁਰ ਬੇਦੀ) ਵਿਖੇ ਪਹਿਲਾ ਖੂਨਦਾਨ ਕੈਂਪ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਲਗਾਇਆ ਗਿਆ।
ਸਤਿਕਾਰਯੋਗ ਸਵ. ਕਪੂਰ ਚੰਦ ਨੰਬਰਦਾਰ ਦੀ ਯਾਦ ਨੂੰ ਸਮਰਪਿਤ ਇਸ ਕੈਂਪ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ,ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਂਠ ਰੱਤੇਵਾਲ (ਰਿਟਾਇਰਡ ਆਈਪੀ), ਭਾਜਪਾ ਸੀਨੀਅਰ ਆਗੂ ਅਜੇ ਵੀਰ ਸਿੰਘ ਲਾਲਪੁਰਾ ਅਤੇ ਭਾਜਪਾ ਦੇ ਸੀਨੀਅਰ ਆਗੂ ਸ਼ੁਭਾਸ਼ ਬਾਂਠ ਰੱਤੇਵਾਲ (ਰਿਟਾਇਰਡ ਇੰਸਪੈਕਟਰ ਪੰਜਾਬ ਪੁਲਿਸ) ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਹਾਜ਼ਰੀ ਲਗਵਾਈ।
ਜ਼ਿਕਰਯੋਗ ਹੈ ਕਿ ਸਵ. ਨੰਬਰਦਾਰ ਕਪੂਰ ਚੰਦ ਜੀ ਦੂਣ ਇਲਾਕੇ ਦੀ ਇੱਕ ਉੱਘੀ ਸਮਾਜ ਸੇਵੀ ਅਤੇ ਮੰਨੀ-ਪ੍ਰਮੰਨੀ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸਨ, ਜਿਨ੍ਹਾਂ ਦੇ ਆਪਣੇ ਸਮੇਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਗਿਆਨੀ ਜ਼ੈਲ ਸਿੰਘ ਜੀ ਨਾਲ ਨੇੜਲੇ ਦੋਸਤਾਨਾ ਸਬੰਧ ਸਨ।
ਇਸ ਮੌਕੇ ਬੋਲਦਿਆਂ ਭਾਜਪਾ ਆਗੂ ਅਸ਼ੋਕ ਬਾਂਠ ਰੱਤੇਵਾਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੂਨਦਾਨ ਵਰਗੇ ਨੇਕ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ ਅਤੇ ਨਸ਼ੇ ਵਰਗੀ ਬੁਰਾਈ ਦਾ ਖਾਤਮਾ ਹੋ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਉਣੇ ਸਮੇਂ ਦੀ ਅਹਿਮ ਲੋੜ ਹੈ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਇਸ ਉਪਰਾਲੇ ਵਿੱਚ ਸਾਥ ਦੇਣਾ ਚਾਹੀਦਾ ਹੈ।













Leave a Reply