ਬਲਾਚੌਰ, (ਜਤਿੰਦਰਪਾਲ ਸਿੰਘ ਕਲੇਰ):
ਸਿਆਸਤ ਦੇ ਬਾਬਾ ਬੋਹੜ ਅਤੇ ਸਾਬਕਾ ਐਮ ਐਲ ਏ ਅਤੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਸਵ. ਮਾਸਟਰ ਦਲੀਪ ਚੰਦ ਅਤੇ ਸਵ. ਰਵੀ ਚੇਚੀ ਦੀ ਪਿਆਰੀ ਯਾਦ ਨੂੰ ਸਮਰਪਿਤ ਵਾਲੀਬਾਲ (ਲਹਿਰ ਲੀਗ) ਪਿੰਡ ਪੱਧਰੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਵਿੱਕੀ ਚੋਧਰੀ ਕਾਠਗੜ੍ਹ ਨੇ ਦੱਸਿਆ ਕਿ ਇਹ ਮੁਕਾਬਲਾ ਮਿਤੀ 20 ਸਤੰਬਰ 2026 ਨੂੰ ਅਰੰਭ ਚਾਂਦਪੁਰ ਰੁੜਕੀ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਲੀਬਾਲ ਬਲਾਚੌਰ ਹਲਕੇ ਦੀ ਸਭ ਤੋਂ ਪੁਰਾਣੀ ਖੇਡ ਹੈ ਅਤੇ ਬਲਾਚੌਰ ਹਲਕਾ ਇੱਕ ਸਮੇਂ ਵਾਲੀਬਾਲ ਦੇ ਨਾਮ ਨਾਲ ਹੀ ਜਾਣਿਆ ਜਾਂਦਾ ਸੀ।
ਵਿੱਕੀ ਚੌਧਰੀ ਨੇ ਕਿਹਾ ਕਿ ਇਸ ਖੇਡ ਨੂੰ ਦੁਬਾਰਾ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਹਰ ਘਰ ਵਿੱਚ ਵਾਲੀਬਾਲ ਦੀ ਸ਼ੁਰੂਆਤ ਕਰਵਾਉਣਾ ਉਨ੍ਹਾਂ ਦੀ ਟੀਮ ਦਾ ਮੁੱਖ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।
ਇਸ ਮੁਕਾਬਲੇ ਵਿੱਚ ਪਹਿਲਾ ਇਨਾਮ 31,000 ਰੁਪਏ, ਦੂਜਾ ਇਨਾਮ 21,000 ਰੁਪਏ, ਤੀਜਾ ਇਨਾਮ 15,000 ਅਤੇ ਚੌਥਾ ਇਨਾਮ 11,000 ਰੁਪਏ ਰੱਖਿਆ ਗਿਆ ਹੈ, ਇਸ ਤੋਂ ਇਲਾਵਾ ਸਰਵੋਤਮ ਖਿਡਾਰੀ ਲਈ ਵਿਸ਼ੇਸ਼ ਸਰਪ੍ਰਾਈਜ਼ ਇਨਾਮ ਵੀ ਦਿੱਤਾ ਜਾਵੇਗਾ।













Leave a Reply