ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨਾਲ ਨੌਜਵਾਨ ਸ਼ਕਤੀ ਨਸ਼ਿਆਂ ਤੋਂ ਹੋਵੇਗੀ ਮੁਕਤ, ਮਿਲੇਗੀ ਨਵੀਂ ਦਿਸ਼ਾ : ਭਾਜਪਾ ਆਗੂ ਅਸ਼ੋਕ ਨਾਨੋਵਾਲ 


ਬਲਾਚੌਰ 23 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਯਾਤਰਾ ਪੰਜਾਬ ਦੀਆਂ ਸਾਰੀਆ 117 ਵਿਧਾਨ ਸਭਾ ਸੀਟਾਂ ਤੱਕ ਪਹੁੰਚ ਕੇ ਨਸਿਆਂ ਵਿਰੁੱਧ ਜਨ ਜਾਗਰੂਕਤਾ ਪੈਦਾ ਕਰਨ ਦਾ ਸੁਨੇਹਾ ਦੇਵੇਗੀ ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਆਖਿਆ ਕਿ ਨਸ਼ਿਆ ਵਿਰੁੱਧ ਇਹ ਮੁਹਿੰਮ ਸਿਰਫ ਇੱਕ ਯਾਤਰਾ ਨਹੀ ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਦੀ ਇੱਕ ਵੱਡੀ ਕੋਸ਼ਿਸ ਹੈ ਜਿਸ ਰਾਹੀਂ ਨੌਜਵਾਨਾ ਨੂੰ ਸਿੱਖਿਆ, ਰੁਜਗਾਰ, ਖੇਡਾਂ, ਹੁਨਰ ਵਿਕਾਸ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦਾ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ। ਅਸ਼ੋਕ ਨਾਨੋਵਾਲ ਨੇ ਆਖਿਆ ਕਿ ਨਸ਼ਾ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਪਰਿਵਾਰਕ ਢਾਂਚੇ ਨੂੰ ਬੁਰੀ ਤਰ੍ਹਾਂ ਨਾਲ ਤਹਿਸ ਨਹਿਸ ਕਰਦਾ ਹੋਇਆ ਅੱਜ ਇੱਕ ਗੰਭੀਰ ਚੁਣੌਤੀ ਬਣ ਚੁੱਕਿਆ ਹੈ ਜਦ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਦੇ ਸਿਰਫ ਮਸ਼ਹੂਰੀਆਂ ਤੱਕ ਹੀ ਦਾਅਵੇ ਕੀਤੇ ਜਾਂਦੇ ਹਨ । ਦੂਜੇ ਪਾਸੇ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲਿਆਂ ਨਾਲ ਸੂਬੇ ਦੀ ਸਰਕਾਰ ਵਲੋਂ ਮਾੜਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਦੇ ਮੁੱਦੇ

ਤੇ ਸਿਆਸਤ ਤੋਂ ਉਪਰ ਉੱਠ ਕੇ ਠੋਸ ਅਤੇ ਪਾਰਦਰਸ਼ੀ ਕਾਰਵਾਈ ਦੀ ਲੋੜ ਹੈ। ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਅਜਿਹੀ ਵਿਕਾਸ ਮੁੱਖੀ ਦਿਸ਼ਾ ਦੀ ਲੋੜ ਹੈ, ਜਿੱਥੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੱਧਣ, ਉਦਯੋਗਾ ਨੂੰ ਉਤਸ਼ਾਹ ਮਿਲੇ , ਕਿਸਾਨਾਂ ਦੀ ਆਮਦਨ ਅਤੇ ਖੇਤੀਬਾੜੀ ਨਾਲ ਜੁੜੇ ਮੌਕੇ ਮਜਬੂਤ ਹੋਣ, ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਹੋਵੇ ਅਤੇ ਪੰਜਾਬ ਦੀ ਨੌਜਵਾਨ ਸ਼ਕਤੀ ਨੂੰ ਨਸ਼ਿਆਂ ਦੀ ਬਜਾਏ

ਵਿਕਾਸ ਨਾਲ ਜੋੜਿਆ ਜਾਵੇ । ਨਾਨੋਵਾਲ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਵਿਕਾਸ, ਨਸ਼ਾ ਮੁਕਤੀ ਅਤੇ ਨੌਜਵਾਨਾਂ ਲਈ ਨਵੇਂ ਮੌਕਿਆਂ ਨੂੰ ਆਪਣੀ ਤਰਜੀਹ ਬਣਾਉਦੇ ਹੋਏ ਲੋਕਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 20 27 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮਜਬੂਤ ਸੰਗਠਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਦੇ ਆਧਾਰ ਤੇ ਸਰਕਾਰ ਬਣਾਉਣ ਦੇ ਟੀਚੇ ਨਾਲ ਅੱਗੇ ਵੱਧ ਰਹੀ ਹੈ । ਅਖੀਰ ਵਿੱਚ ਉਨ੍ਹਾਂ ਦੱਸਿਆ ਕਿ ਨਸ਼ਾਂ ਮੁਕਤ ਪੰਜਾਬ ਯਾਤਰਾ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇੱਕ ਨਵਾਂ ਸੰਦੇਸ਼ ਦੇਵੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ, ਵਿਕਸਤ ਅਤੇ ਖੁਸ਼ਹਾਲ ਬਣਾਉਣ ਲਈ ਲੋਕਾਂ ਦੀ ਸਾਝੀ ਭੂਮਿਕਾ ਨੂੰ ਹੋਰ ਮਜਬੂਤ ਕਰੇਗੀ।


Leave a Reply

Your email address will not be published. Required fields are marked *