ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ)
ਥਾਣਾ ਸਿਟੀ ਬਲਾਚੌਰ ਦੇ ਮੁੱਖ ਅਫਸਰ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨਾਂ ਦੀ ਅਗਵਾਈ ਹੇਠ ਸਬ ਇੰਸਪੈਕਟਰ ਭੂਸ਼ਣ ਲਾਲ ਸਮੇਤ ਸਾਥੀ ਕਰਮਚਾਰੀਆ ਦੇ ਨਾਲ ਕੱਲ ਸ਼ਾਮ ਵੇਲੇ ਸ਼ਨੀ ਦੇਵ ਮੰਦਰ ਬਲਾਚੌਰ ਮੌਜੂਦ ਸੀ ਤਾਂ ਇੱਕ ਮੋਨਾ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਪਹਿਨੀ ਹੋਈ ਪੇਂਟ ਵਿੱਚ ਇਕ ਪਾਰਦਰਸ਼ੀ ਲਿਫਾਫੀ ਕੱਢ ਕੇ ਆਪਣੇ ਖੱਬੇ ਹੱਥ ਘਾਹ ਫੂਸ ਵਿੱਚ ਸੁੱਟ ਦਿੱਤੀ ਜਿਸ ਨੂੰ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਵਿਕਾਸ ਕੌਸ਼ਲ ਉਰਫ ਮਨੀਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਵਾਰਡ ਨੰਬਰ 12 ਨੇੜੇ ਨਵਾਂ ਬੱਸ ਅੱਡਾ ਬਲਾਚੌਰ ਥਾਣਾ ਸਿਟੀ ਬਲਾਚੌਰ ਦੱਸਿਆ ਜਿਸ ਵਲੋਂ ਸੁੱਟੇ ਹੋਏ ਪਾਰਦਰਸ਼ੀ ਲਿਫਾਫੇ ਨੂੰ ਚੈੱਕ ਕਰਨ ਤੇ ਵਿੱਚੋ 06 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਪੁਲਿਸ ਨੇ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ