ਬਲਾਚੌਰ, 23 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੇ ਮਾਡਲ ਪਿੰਡ ਵਜੋਂ ਉੱਭਰ ਰਹੇ ਪਿੰਡ ਪੁਰਾਣਾ ਰੱਤੇਵਾਲ ਲਈ ਅੱਜ ਦਾ ਦਿਨ ਬੜਾ ਹੀ ਖੁਸ਼ੀ ਭਰਿਆ ਰਿਹਾ। ਪਿੰਡ ਦੇ ਵਿਕਾਸ ਨੂੰ ਹੋਰ ਤੇਜ਼ ਗਤੀ ਦੇਣ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਪਿੰਡ ਦੇ ਮਿਹਨਤੀ ਅਤੇ ਇਮਾਨਦਾਰ ਸਰਪੰਚ ਰਾਕੇਸ਼ ਕੁਮਾਰ ਬੰਟੀ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ।
ਇਹ ਚੈੱਕ ਭੇਟ ਕਰਨ ਦੀ ਰਸਮ ਪਿੰਡ ਵਿੱਚ ਹੀ ਬੜੇ ਹੀ ਸਾਦੇ ਪਰ ਪ੍ਰਭਾਵਸ਼ਾਲੀ ਢੰਗ ਨਾਲ ਅਦਾ ਕੀਤੀ ਗਈ, ਜਿੱਥੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਤਰੱਕੀ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਜਿਵੇਂ ਗਲੀਆਂ, ਨਾਲੀਆਂ, ਸਾਫ਼ ਪਾਣੀ ਅਤੇ ਸਟਰੀਟ ਲਾਈਟਾਂ ਨੂੰ ਬਿਹਤਰ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਇਲਾਕੇ ਦੀ ਸੇਵਾ ਲਈ ਉਹ ਹਮੇਸ਼ਾ ਹਾਜ਼ਰ ਹਨ ਅਤੇ ਰਹਿੰਦੇ ਵਿਕਾਸ ਦੇ ਕੰਮ ਪਹਿਲ ਦੇ ਆਧਾਰ ‘ਤੇ ਜਲਦ ਪੂਰੇ ਕੀਤੇ ਜਾਣਗੇ।
ਸਰਪੰਚ ਰਾਕੇਸ਼ ਕੁਮਾਰ ਬੰਟੀ ਨੇ ਇਸ ਮੌਕੇ ਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਪਿੰਡ ਨੂੰ ਹੋਰ ਸੁੰਦਰ ਅਤੇ ਸਹੂਲਤਾਂ ਭਰਪੂਰ ਬਣਾਇਆ ਜਾਵੇਗਾ।
ਪਿੰਡ ਵਾਸੀਆਂ ਨੇ ਵੀ ਇਸ ਉਪਰਾਲੇ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਕਿ ਸਰਪੰਚ ਬੰਟੀ ਅਤੇ ਆਗੂ ਅਸ਼ੋਕ ਕਟਾਰੀਆ ਦੀ ਜੋੜੀ ਪਿੰਡ ਦੇ ਵਿਕਾਸ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਇਸ ਮੌਕੇ ਤੇ ਸਮੂਹ ਪਰਿਵਾਰ, ਪੰਚਾਇਤ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।













Leave a Reply