Tuesday, April 1, 2025

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 4 ਵਿਅਕਤੀ ਹਥਿਆਰਾਂ ਤੇ 3 ਲੱਖ ਰੁਪਏ ਤੋਂ ਵੱਧ ਹਵਾਲਾ ਰਕਮ ਨਾਲ ਗ੍ਰਿਫਤਾਰ

ਚੰਡੀਗੜ੍ਹ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕਾਂ ਦੇ ਖਿਲਾਫ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਨੇ ਮੁਲਜ਼ਮਾਂ ਤੋਂ 4 ਗਲੋਕ, 9mm ਪਿਸਤੌਲ, 5 ਮੈਗਜ਼ੀਨ ਅਤੇ 3,05,010/- ਰੁਪਏ ਦੀ ਹਵਾਲਾ ਦੀ ਨਕਦੀ ਬਰਾਮਦ ਕੀਤੀ।

ਡੀ.ਜੀ.ਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਿੱਚ ਦੱਸਿਆ ਕਿ ਇਹ ਕਾਰਵਾਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕਾਂ ਦੇ ਖਿਲਾਫ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਜਗਰੂਪ ਸਿੰਘ, ਹਰਦੀਪ ਸਿੰਘ, ਰਾਜਬੀਰ ਸਿੰਘ ਅਤੇ ਅਰਸਲ ਸਿੰਘ ਸ਼ਾਮਲ ਹਨ, ਜੋ ਕਿ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਹਨ। ਇਹ ਵਿਅਕਤੀ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਅੰਮ੍ਰਿਤਸਰ ਦੇ ਪੁਲਿਸ ਥਾਣਾ ਘਰਿੰਡਾ ਵਿੱਚ ਇੱਕ ਐਫ਼ਆਈਆਰ ਦਰਜ ਕੀਤੀ ਗਈ ਹੈ ਅਤੇ ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਸੰਬੰਧਾਂ ਦੀ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਤਿਬੱਧ ਹੈ।

Related Articles

LEAVE A REPLY

Please enter your comment!
Please enter your name here

Latest Articles