Tuesday, April 1, 2025

ਪ੍ਰਾਇਮਰੀ ਸਕੂਲ ਕਾਠਗੜ੍ਹ ‘ਚ ਸਾਲਾਨਾ ਸਮਾਗਮ ਕਰਵਾਇਆ

ਨਵਾਂਸ਼ਹਿਰ /ਕਾਠਗੜ੍ਹ ( ਜਤਿੰਦਰ ਪਾਲ ਸਿੰਘ ਕਲੇਰ)

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਠਗੜ੍ਹ ਵਿਖੇ ਸੈਂਟਰ ਹੈੱਡ ਟੀਚਰ ਧਰਮਿੰਦਰ ਕੁਮਾਰ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ। ਮਾ: ਰਵਿੰਦਰ ਕੁਮਾਰ ਸੂਰਾਪੁਰ ਨੇ ਆਏ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਜੀ ਆਇਆਂ ਆਖਦਿਆਂ ਸਕੂਲ ਦੀਆਂ ਪ੍ਰਾਪਤੀਆਂ ਅਤੇ ਹੋਏ ਵਿਕਾਸ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਅਧਿਆਪਕਾ ਨੀਤੂ ਪੁਰੀ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਸਮੇਤ ਪਹਿਲੀ ਤੋਂ ਪੰਜਵੀਂ ਤੱਕ ਦੀਆਂ ਜਮਾਤਾਂ ਦੇ ਨਤੀਜੇ ਐਲਾਨ ਕੀਤੇ। ਵੱਖ-ਵੱਖ ਜਮਾਤਾਂ ‘ਚੋਂ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ  ਸੀ.ਐੱਚ.ਟੀ. ਧਰਮਿੰਦਰ ਕੁਮਾਰ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਖੇਡਾਂ ਅਤੇ ਹੋਰ ਖੇਤਰਾਂ ‘ਚ ਮੋਹਰੀ ਰਹੇ ਬੱਚਿਆਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਵਲੋਂ ਭਾਸ਼ਣ, ਡਾਂਸ, ਗਿੱਧਾ ਅਤੇ ਕਵਿਤਾ ਆਦਿ ਪੇਸ਼ਕਾਰੀਆਂ ਨਾਲ ਖ਼ੂਬ ਰੰਗ ਬੰਨ੍ਹਿਆ। ਮਾ: ਰਵਿੰਦਰ ਸੂਰਾਪੁਰੀ ਨੇ ਸੰਬੋਧਨ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਮੋਬਾਇਲ ਫੋਨ ਦੀ ਬੇਲੋੜੀ ਵਰਤੋਂ ਕਰਨ ਤੋਂ ਰੋਕਿਆ ਜਾਵੇ। ਉਹਨਾਂ ਕਿਹਾ ਕਿ ਮੋਬਾਇਲ ਫੋਨ ਦੇ ਆਦੀ ਹੋ ਚੁੱਕੇ ਬੱਚਿਆਂ ਦਾ ਜਿਥੇ ਸਰੀਰਕ ਵਿਕਾਸ ਰੁੱਕ ਜਾਂਦਾ ਹੈ ਉਥੇ ਬੱਚੇ ਮਾਨਸਿਕ ਤੌਰ ਤੇ ਕਮਜ਼ੋਰ ਹੋ ਜਾਂਦੇ ਹਨ ਤੇ ਅੱਖਾਂ ਦੀ ਨਜ਼ਰ ਕਮਜ਼ੋਰ ਹੋ ਜਾਂਦੀ ਹੈ। ਉਹਨਾਂ ਮਾਪਿਆਂ ਨੂੰ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਨਾਲ ਜੋੜਨ ਲਈ ਪ੍ਰੇਰਿਆ। ਇਸ ਮੌਕੇ ਆਂਗਣਵਾੜੀ ਵਰਕਰ ਸ਼ੀਤਲ ਅਨੰਦ, ਚੇਅਰਪਰਸਨ ਕਸ਼ਮੀਰ ਕੌਰ, ਰਜਨੀ ਕਲਿਆਣ, ਸੁਮਨ ਦੇਵੀ, ਸਤੀਸ਼ ਕੁਮਾਰ, ਜੋਤੀ ਦੇਵੀ, ਸਰਬਜੀਤ ਕੌਰ, ਰਜਨੀ ਸ਼ਰਮਾ, ਫਤਿਹ ਸਿੰਘ, ਹਰਦੀਪ ਕੌਰ, ਸੁਮਨ ਦੇਵੀ, ਪਰਮਜੀਤ ਕੌਰ, ਕਰਮਜੀਤ ਕੌਰ, ਰੇਖਾ ਦੇਵੀ, ਸੋਨੀ, ਰੀਨਾ ਰਾਣੀ, ਸੋਨੀਆ, ਮਮਤਾ ਰਾਣੀ ਸਮੇਤ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ, ਬੱਚਿਆਂ ਦੇ ਮਾਪੇ ਅਤੇ ਪਤਵੰਤੇ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles