Tuesday, April 1, 2025

ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਦੇ ਤਹਿਤ ਮੌਜੂਦਾ ਵਿੱਤੀ ਸਾਲ 2024-25 ਵਿੱਚ ਪਛੜੇ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਦੇ ਅਧੀਨ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਐਸ.ਬੀ.ਐਸ. ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ 1872 ਲਾਭਪਾਤਰੀਆਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ। ਇਸ ਰਕਮ ਵਿੱਚ ਅੰਮ੍ਰਿਤਸਰ ਦੇ 865, ਬਰਨਾਲਾ ਦੇ 17, ਬਠਿੰਡਾ ਦੇ 81, ਫਿਰੋਜ਼ਪੁਰ ਦੇ 71, ਸ੍ਰੀ ਫਤਿਹਗੜ੍ਹ ਸਾਹਿਬ ਦੇ 34, ਹੁਸ਼ਿਆਰਪੁਰ ਦੇ 152, ਕਪੂਰਥਲਾ ਦੇ 58, ਲੁਧਿਆਣਾ ਦੇ 326, ਸ੍ਰੀ ਮੁਕਤਸਰ ਸਾਹਿਬ ਦੇ 84, ਐਸ.ਬੀ.ਐਸ. ਸ਼ਹਿਰ ਦੇ 105 ਅਤੇ ਤਰਨਤਾਰਨ ਦੇ 79 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਦੇ ਤਹਿਤ, ਸਰਕਾਰ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ, ਬਿਨੈਕਾਰ ਨੂੰ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਗਰੀਬੀ ਰੇਖਾ ਤੋਂ ਹੇਠਾਂ ਹੋਣਾ, ਅਤੇ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨੀਫਿਟ ਟ੍ਰਾਂਸਫਰ ਰਾਹੀਂ ਦਿੱਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ।

Related Articles

LEAVE A REPLY

Please enter your comment!
Please enter your name here

Latest Articles