ਪਿੰਡ ਪਨਿਆਲੀ ਕਲਾਂ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਦਾ ਨਿੱਘਾ ਸਵਾਗਤ, 1.50 ਲੱਖ ਦੇਣ ਦਾ ਕੀਤਾ ਵੱਡਾ ਐਲਾਨ


ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨੋਵਾਲ ਸਮੇਤ ਪਹੁੰਚੇ ਗੁਰਦੁਆਰਾ ਸਿੰਘ ਸਭਾ ਵਿਖੇ ਲੱਗੇ ਮੁਫ਼ਤ ਅੱਖਾਂ ਦੇ ਚੈੱਕਅਪ ਕੈਂਪ ਵਿੱਚ ਪਹੁੰਚੇ , ਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

ਬਲਾਚੌਰ , 27 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ):

ਹਲਕਾ ਬਲਾਚੌਰ ਦੇ ਪ੍ਰਸਿੱਧ ਪੰਥਕ ਪਿੰਡ ਪਨਿਆਲੀ ਕਲਾਂ ਵਿਖੇ ਅੱਜ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਅਤੇ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨੋਵਾਲ ਵਿਸ਼ੇਸ਼ ਤੌਰ ‘ਤੇ ਪਿੰਡ ਪਹੁੰਚੇ।

ਦੋਵੇਂ ਆਗੂ ਗੁਰਦੁਆਰਾ ਸਿੰਘ ਸਭਾ ਪਨਿਆਲੀ ਕਲਾਂ ਵਿਖੇ ਪੰਨੂੰ ਹਸਪਤਾਲ ਰੋਪੜ੍ਹ ਵਾਲਿਆਂ ਵੱਲੋਂ ਲਗਾਏ ਗਏ ਮੁਫ਼ਤ ਅੱਖਾਂ ਦੇ ਮੈਡੀਕਲ ਚੈੱਕਅਪ ਕੈਂਪ ਵਿੱਚ ਹਾਜ਼ਰੀ ਲਗਵਾਉਣ ਲਈ ਪਹੁੰਚੇ ਸਨ।

ਪਿੰਡ ਪਹੁੰਚਣ ‘ਤੇ ਪਿੰਡ ਦੇ ਸਰਪੰਚ ਜਥੇਦਾਰ ਅਵਤਾਰ ਸਿੰਘ ਮਾਨ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਨਗਰ ਨਿਵਾਸੀਆਂ ਵੱਲੋਂ ਦੋਵਾਂ ਆਗੂਆਂ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪਾਓ ਭੇਂਟ ਕਰਕੇ ਬੜੀ ਹੀ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ, ਉਨ੍ਹਾਂ ਦੀਆਂ ਮੁਸ਼ਕਲਾਂ ਬੜੇ ਹੀ ਧਿਆਨ ਨਾਲ ਸੁਣੀਆਂ ਅਤੇ ਪਿੰਡ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਅਤੇ ਰਹਿੰਦੇ ਕੰਮਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਿੰਡ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡ ਪਨਿਆਲੀ ਕਲਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਲੋਕਾਂ ਦੇ ਪਿਆਰ ਤੋਂ ਗਦਗਦ ਹੋਏ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਇਸੇ ਮੌਕੇ ਪਿੰਡ ਵਾਸੀਆਂ ਲਈ ਇੱਕ ਵੱਡਾ ਤੋਹਫ਼ਾ ਦਿੰਦਿਆਂ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ *1 ਲੱਖ 50 ਹਜ਼ਾਰ ਰੁਪਏ* ਪਿੰਡ ਦੇ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਐਲਾਨ ਨਾਲ ਪੂਰੇ ਪੰਡਾਲ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ।

ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਸਮੂਹ ਪੰਚਾਇਤ ਨੇ ਐਡਵੋਕੇਟ ਸੰਜੀਵ ਚੌਧਰੀ ਚੀਚੀ ਅਤੇ ਸੇਠੀ ਉਧਨੋਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਆਗੂਆਂ ਵੱਲੋਂ ਪਿੰਡ ਦੇ ਰਹਿੰਦੇ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਜਲਦ ਤੋਂ ਜਲਦ ਪੂਰਾ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ।

ਇਸ ਮੌਕੇ ਪਿੰਡ ਦੇ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚ, ਨੰਬਰਦਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।


Leave a Reply

Your email address will not be published. Required fields are marked *