‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਜਸਵੀਰ ਸਿੰਘ ਘੁੰਮਣ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ, ਭਾਈਚਾਰੇ ਦੇ ਅਹਿਮ ਮੁੱਦਿਆਂ ‘ਤੇ ਹੋਈ ਡੂੰਘੀ ਵਿਚਾਰ-ਚਰਚਾ
ਬੱਦੀ (ਹਿਮਾਚਲ ਪ੍ਰਦੇਸ਼)
ਅੱਜ ਜੀ ਐੱਮ ਪੈਲੇਸ ਅਮਰਾਵਤੀ, ਬੱਦੀ (ਹਿਮਾਚਲ ਪ੍ਰਦੇਸ਼) ਵਿਖੇ ਗੁੱਜਰ ਭਾਈਚਾਰੇ ਵੱਲੋਂ ਇੱਕ ਵਿਸ਼ਾਲ ਅਤੇ ਇਤਿਹਾਸਕ ਸੰਮੇਲਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼ਮੂਲੀਅਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।
ਇਸ ਸੰਮੇਲਨ ਵਿੱਚ ਗੁੱਜਰ ਭਾਈਚਾਰੇ ਦੇ ਪਤਵੰਤਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੀ ਏਕਤਾ ਦਾ ਸਬੂਤ ਦਿੱਤਾ। ਇਸ ਮੌਕੇ ਸਮੂਹ ਭਾਈਚਾਰੇ ਨਾਲ ਮਿਲ ਕੇ ਭਾਈਚਾਰੇ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ, ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਵਿਕਾਸ ਵਰਗੇ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਸੰਮੇਲਨ ਨੂੰ ਸੰਬੋਧਨ ਕਰਦਿਆਂ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਕਿਹਾ ਗਿਆ ਕਿ ਜੇਕਰ ਭਾਈਚਾਰਾ ਇਕਜੁੱਟ ਰਹੇਗਾ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ।
ਇਸ ਵਿਸ਼ੇਸ਼ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਸੀਨੀਅਰ ਆਪ ਆਗੂ ਜਸਵੀਰ ਸਿੰਘ ਘੁੰਮਣ ਉਚੇਚੇ ਤੌਰ ‘ਤੇ ਸ਼ਿਰਕਤ ਕਰਨ ਲਈ ਪਹੁੰਚੇ। ਉਨ੍ਹਾਂ ਨੇ ਭਾਈਚਾਰੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਭਾਈਚਾਰੇ ਦੀ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਇਸ ਦੌਰਾਨ ਸਮੂਹ ਆਗੂਆਂ ਨੇ ਕਿਹਾ ਕਿ ਗੁੱਜਰ ਭਾਈਚਾਰਾ ਇੱਕ ਮਿਹਨਤੀ ਅਤੇ ਇਮਾਨਦਾਰ ਭਾਈਚਾਰਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਇਸ ਭਾਈਚਾਰੇ ਦਾ ਅਹਿਮ ਯੋਗਦਾਨ ਹੈ। ਸੰਮੇਲਨ ਵਿੱਚ ਪਹੁੰਚੇ ਸਾਰੇ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।






Leave a Reply