ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ)
ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ, ਚੰਡੀਗੜ੍ਹ ਵੱਲੋਂ ਕਰਵਾਈ ਗਈ ਐਨ ਐਮ ਐਮ ਐਸ 2025 ਦੀ ਪ੍ਰੀਖਿਆ ਵਿੱਚ ਸਰਕਾਰੀ ਸਮਾਰਟ ਮਿਡਲ ਸਕੂਲ*ਭੰਗਲ ਖੁਰਦ* ਨੇ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਮੈਰਿਟ ਸਥਾਨ ਪ੍ਰਾਪਤ ਕੀਤੇ। ਜਾਣਕਾਰੀ ਦਿੰਦਿਆ ਸਕੂਲ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਰਾਜ ਪੁਰਸਕਾਰ ਜੇਤੂ ਨੇ ਦੱਸਿਆ ਕਿ ਭੰਗਲ ਖੁਰਦ ਸਕੂਲ ਦੇ 19 ਵਿਦਿਆਰਥੀ ਮੈਰਿਟ ਵਿੱਚ ਆਏ,ਜਿਸ ਵਿੱਚ ਲਵਪ੍ਰੀਤ ਪੁੱਤਰੀ ਪਵਨ ਕੁਮਾਰ ਨੇ 157 ਅੰਕ ਹਾਸਲ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਨੰਦ ਲਾਲ ਪੁੱਤਰ ਕੇਸ਼ਵ ਰਾਮ ਨੇ 148 ਅੰਕ ਹਾਸਲ ਕਰਕੇ ਦੂਸਰਾ ਸਥਾਨ ਅਤੇ ਅਭਿਨਵ ਪੁੱਤਰ ਰੋਹਿਤ ਜੇਮਸ ਨੇ 147 ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਟਾਫ ਮੈਂਬਰਾਂ ਵਿੱਚ ਨੀਰਜ ਕੁਮਾਰੀ ਸਟੇਟ ਅਵਾਰਡੀ ,ਹਰਜੀਤ ਕੌਰ ਅਤੇ ਮਨਜਿੰਦਰ ਕੌਰ ਵੱਲੋਂ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਮੁਖੀ ਪਰਵਿੰਦਰ ਸਿੰਘ ਭੰਗਲ ਵਲੋਂ ਬੱਚਿਆਂ ਨੂੰ ਭਵਿੱਖ ਵਿਚ ਵੀ ਵਧ ਤੋਂ ਵਧ ਮਿਹਨਤ ਕਰਕੇ ਚੰਗੇ ਮੁਕਾਮ ਤੇ ਪਹੁੰਚਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ। ਬੱਚਿਆਂ ਦੇ ਮਾਪਿਆਂ ਤੋਂ ਇਸ ਮੌਕੇ ਖੁਸ਼ੀ ਦਾ ਇਜ਼ਹਾਰ ਕੀਤਾ ਤੇ ਸਕੂਲ ਸਟਾਫ ਦਾ ਧੰਨਵਾਦ ਕੀਤਾ।