ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ )
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਥਾਣਾ ਕਾਠਗੜ੍ਹ ਦੇ ਐਸ ਐਸ ਓ ਇੰਸਪੈਕਟਰ ਰਣਜੀਤ ਸਿੰਘ ਦੀ ਯੋਗ ਅਗਵਾਈ ਵਿੱਚ ਇੰਸਪੈਕਟਰ ਪੂਰਨ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਕਾਠਗੜ੍ਹ ਤੋਂ ਜਗਤੇਵਾਲ ਸਾਈਡ ਜਾ ਰਹੇ ਸਨ । ਤਾਂ ਪੁਲਿਸ ਗਸ਼ਤ ਪਾਰਟੀ ਕਰਦੇ ਹੋਏ ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਪਿੰਡ ਮਾਣੇਵਾਲ ਨੂੰ ਜਾਂਦੀ ਲਿੰਕ ਸੜਕ ਦੇ ਨਹਿਰ ਤੇ ਬਣੇ ਪੁਲ ਤੇ ਪਹੁੰਚੇ ਤਾਂ ਪਿੰਡ ਮਾਣੇਵਾਲ ਸਾਈਡ ਤੋਂ ਇੱਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਉਹ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੀ ਪਹਿਨੀ ਹੋਈ ਪੈਂਟ ਦੀ ਖੱਬੀ ਜੇਬ ਵਿੱਚੋਂ ਪਾਰਦਰਸ਼ੀ ਲਿਫਾਫੀ ਸੜਕ ਦੇ ਕਿਨਾਰੇ ਘਾਹ ਫੂਸ ਵਿੱਚ ਸੁੱਟ ਦਿੱਤਾ ਅਤੇ ਖੁਦ ਕੱਚੇ ਰਸਤੇ ਵੱਲ ਨੂੰ ਕਾਹਲੀ ਨਾਲ ਤੁਰ ਪਿਆ। ਤਾਂ ਜਿਸ ਨੂੰ ਸ਼ੱਕ ਦੇ ਆਧਾਰ ਤੇ ਇੰਸਪੈਕਟਰ ਪੂਰਨ ਸਿੰਘ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ,ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਮਨੀਸ਼ ਕੁਮਾਰ ਪੁੱਤਰ ਅਵਤਾਰ ਸਿੰਘ ਵਾਸੀ ਟਕਾਰਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ ਕਿ ਜਦੋਂ ਪੁਲਿਸ ਨੇ ਸੁੱਟੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਦੇ ਵਿੱਚੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ।ਜਿਹਨਾਂ ਪੁਲਿਸ ਨੇ ਉਕਤ ਮੁਲਜ਼ਮ ਖਿਲਾਫ਼ ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।