ਪਿੰਡ ਅਟਾਲ ਮਜਾਰਾ ਵਿਖੇ 32 ਲੱਖ ਰੁਪਏ ਦੀ ਲਾਗਤ ਨਾਲ 2.17 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ


ਬਲਾਚੌਰ28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ )

ਪਿੰਡ ਅਟਾਲ ਮਜਾਰਾ ਵਿਖੇ 2.17 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਵੱਲੋਂ ਰਿਬਨ ਕੱਟ ਕੇ ਕੀਤੀ ਗਈ। ਇਸ ਸੜਕ ਦੇ ਨਿਰਮਾਣ ’ਤੇ ਕਰੀਬ 32 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ।

ਇਸ ਮੌਕੇ ਅਸ਼ੋਕ ਕਟਾਰੀਆ ਨੇ ਕਿਹਾ ਕਿ ਸੜਕ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਹਲਕਾ ਬਲਾਚੌਰ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਪਿੰਡ ਅਟਾਲ ਮਜਾਰਾ ਵਿਖੇ ਬਣ ਰਹੀ ਇਹ ਸੜਕ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਵੱਲੋਂ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਪ੍ਰਗਟ ਕੀਤਾ ਗਿਆ।


Leave a Reply

Your email address will not be published. Required fields are marked *