KMM ਵੱਲੋਂ 31 ਮਾਰਚ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ
SKM (ਗੈਰ-ਰਾਜਨੀਤਿਕ) ਵਿਰੋਧ ਪ੍ਰਦਰਸ਼ਨ ਚ ਨਹੀਂ ਹੋਂਵੇਗੀ ਸ਼ਾਮਲ
ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਗਠਨ (KMM) ਵਿਚਕਾਰ ਮਤਭੇਦ ਉਭਰ ਆਏ ਹਨ। KMM, ਜੋ ਸਰਵਣ ਸਿੰਘ ਪੰਧੇਰ ਦੇ ਸਮਰਥਨ ਨਾਲ ਹੈ, ਨੇ 31 ਮਾਰਚ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਬਰਕਸ, ਜਗਜੀਤ ਸਿੰਘ ਡੱਲੇਵਾਲ ਦੀ SKM (ਗੈਰ-ਰਾਜਨੀਤਿਕ) ਨੇ ਇਸ ਵਿਰੋਧ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। SKM ਨੇ ਇੱਕ ਬਿਆਨ ਜਾਰੀ ਕਰਕੇ ਦੱਸਿਆ ਹੈ ਕਿ ਉਹ ਇਸ ਵਿਰੋਧ ਦਾ ਹਿੱਸਾ ਨਹੀਂ ਬਣਨਗੇ, ਜਿਸ ਨਾਲ ਇਹ ਸਪਸ਼ਟ ਹੁੰਦਾ ਹੈ ਕਿ ਦੋਵਾਂ ਸੰਗਠਨਾਂ ਵਿਚਕਾਰ ਪਿਛਲੇ ਇੱਕ ਸਾਲ ਤੋਂ ਚੱਲ ਰਹੀ ਸਾਂਝ ਹੁਣ ਟੁੱਟ ਗਈ ਹੈ। ਇਹ ਵੀ ਦੱਸਣਾ ਜਰੂਰੀ ਹੈ ਕਿ ਕਿਸਾਨ ਮਜ਼ਦੂਰ ਮੋਰਚਾ ਨੇ 31 ਮਾਰਚ ਨੂੰ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ, ਜਿਸ ਦੀ ਜਾਣਕਾਰੀ ਸਰਵਣ ਸਿੰਘ ਪੰਧੇਰ ਨੇ ਜਾਰੀ ਕੀਤੀ ਹੈ।