ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ : ਐਡਵੋਕੇਟ ਸੰਜੀਵ ਚੌਧਰੀ ਚੇਚੀ ਤੇ ਰੋਬੀ ਕੰਗ
ਨਵਾਂਸ਼ਹਿਰ /ਬੰਗਾ , 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ)
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਪਵਿੱਤਰ ਮੌਕੇ ‘ਤੇ ਉਨ੍ਹਾਂ ਦੀ ਜਨਮ ਭੂਮੀ ਖਟਕੜ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਅਤੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਰੋਬੀ ਕੰਗ ਨੇ ਹਲਕਾ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਦੇ ਨਾਲ ਆਪਣੇ ਸੈਂਕੜੇ ਨੌਜਵਾਨ ਸਾਥੀਆਂ ਸਮੇਤ ਪਹੁੰਚ ਕੇ ਸ਼ਹੀਦੇ ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਨਤਮਸਤਕ ਹੋਏ।
ਇਸ ਮੌਕੇ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਫੁੱਲ ਮਾਲਾਵਾਂ ਚੜ੍ਹਾਈਆਂ ਅਤੇ ਸਮਾਧੀ ਸਥਲ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ।
ਇਸ ਮੌਕੇ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜੀਵਨ ਤੇ ਉਨ੍ਹਾਂ ਦੀ ਕੁਰਬਾਨੀ ਸਾਡੀ ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਦਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸ਼ਹੀਦਾਂ ਦੀ ਸੋਚ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।
ਹਲਕਾ ਇੰਚਾਰਜ ਰੋਬੀ ਕੰਗ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਵਾਨੀ ਕੁਰਬਾਨ ਕਰ ਦਿੱਤੀ। ਅੱਜ ਲੋੜ ਹੈ ਕਿ ਅਸੀਂ ਉਨ੍ਹਾਂ ਦੇ ਦੱਸੇ ਹੋਏ ਰਾਹ ‘ਤੇ ਚੱਲ ਕੇ ਨਸ਼ਾ ਮੁਕਤ ਤੇ ਸਿੱਖਿਆ ਭਰਪੂਰ ਪੰਜਾਬ ਬਣਾਈਏ। ਉਨ੍ਹਾਂ ਕਿਹਾ ਕਿ ‘ਆਪ’ ਦੇ ਨੌਜਵਾਨ ਵਿੰਗ ਵੱਲੋਂ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਪਿੰਡ-ਪਿੰਡ ਤੱਕ ਲਿਜਾਇਆ ਜਾਵੇਗਾ।
ਇਸ ਮੌਕੇ ਵਿਧਾਇਕ ਬੰਗਾ ਡਾ. ਸੁੱਖੀ ਨੇ ਵੀ ਸ਼ਹੀਦ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਦਾ ਜੀਵਨ ਸਾਨੂੰ ਦੇਸ਼ ਭਗਤੀ, ਹਿੰਮਤ ਅਤੇ ਦੇਸ਼ ਪ੍ਰੇਮ ਦਾ ਪਾਠ ਪੜ੍ਹਾਉਂਦਾ ਹੈ।
ਇਸ ਮੌਕੇ ‘ਆਪ’ ਦੇ ਵੱਡੀ ਗਿਣਤੀ ਵਿੱਚ ਨੌਜਵਾਨ ਵਰਕਰ, ਅਹੁਦੇਦਾਰ ਅਤੇ ਸਾਥੀ ਹਾਜ਼ਰ ਸਨ ਜਿਨ੍ਹਾਂ ਨੇ ‘ਇਨਕਲਾਬ ਜ਼ਿੰਦਾਬਾਦ’ ਅਤੇ ‘ਸ਼ਹੀਦ ਭਗਤ ਸਿੰਘ ਅਮਰ ਰਹੇ’ ਦੇ ਨਾਅਰੇ ਲਗਾ ਕੇ ਸਮੁੱਚੇ ਖਟਕੜ ਕਲਾਂ ਨੂੰ ਗੂੰਜਾ ਦਿੱਤਾ।













Leave a Reply