ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ*


ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕਤਾ ਵੈਨਾਂ ਰਵਾਨਾ

ਸ਼ਹੀਦ ਭਗਤ ਸਿੰਘ ਨਗਰ, 29 ਸਤੰਬਰ(ਜਤਿੰਦਰਪਾਲ ਸਿੰਘ ਕਲੇਰ ) 

ਸਾਉਣੀ 2026 ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀ ਮੁਹਿਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਾਫੀ ਤੇਜ਼ੀ ਨਾਲ ਚੱਲ ਰਹੀ ਹੈ। ਇਸ ਮੁਹਿਮ ਤਹਿਤ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁੱਲਪ੍ਰੀਤ ਸਿੰਘ ਔਲੱਖ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਵੈਨਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦਾ ਸੰਦੇਸ਼ ਦੇਣਗੀਆਂ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਬੋਹਤ ਜਿਆਦਾ ਦੂਸ਼ਿਤ ਹੁੰਦਾ ਹੈ ਅਤੇ ਜਮੀਨਾਂ ਦਾ ਵੀ ਬੰਜਰ ਹੋਣ ਦਾ ਖਦਸ਼ਾ ਹੈ, ਜਿਸ ਦੇ ਨਾਲ ਆਉਣ ਵਾਲੀਆਂ ਪੀੜੀਆਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ।ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕੀ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਵੇ ਅਤੇ ਮਸ਼ੀਨਰੀ ਦੀ ਸਹੀ ਵਰਤੋਂ ਕਰਕੇ ਇਸ ਦੀ ਸਾਂਭ ਸੰਭਾਲ ਕਰੇ। ਇਸ ਮੌਕੇ ਤੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਤਕਰੀਬਨ 1800 ਤੋਂ ਵੱਧ ਮਸ਼ੀਨਾਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਉਪਲਬਧ ਹਨ ਅਤੇ ਚਾਲੂ ਸਾਲ ਦੌਰਾਨ ਵੀ ਮਸ਼ੀਨਾਂ ਸਬਸੀਡੀ ਤੇ ਦਿੱਤੀਆਂ ਜਾ ਰਹਿਆਂ ਹਨ। ਉਹਨਾਂ ਵੱਲੋਂ ਅਪੀਲ ਕੀਤੀ ਗਈ ਕਿ ਜਿਹੜੇ ਕਿਸਾਨ ਮਸ਼ੀਨਰੀ ਦੇ ਮਾਲਕ ਹਨ ਉਹ ਆਪਣੀ ਮਸ਼ੀਨਰੀ ਦਾ ਪੂਰਾ ਇਸਤੇਮਾਲ ਕਰਨ ਅਤੇ ਜਿਨ੍ਹਾਂ ਕਿਸਾਨਾਂ ਕੋਲ ਮਸ਼ੀਨ ਨਹੀਂ ਹੈ ਉਹ ਆਪਣੇ ਪਿੰਡ ਦੀ ਸਹਿਕਾਰੀ ਸਭਾ ਜਾਂ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਨ। ਇਸ ਮੌਕੇ ਤੇ ਜਿਲ੍ਹਾ ਸਿਖਲਾਈ ਅਫਸਰ ਡਾ. ਸੁਰਿੰਦਰ ਕੁਮਾਰ,ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਕਮਲਦੀਪ ਸਿੰਘ ਸੰਘਾ,ਸਹਾਇਕ ਗੰਨਾ ਵਿਕਾਸ ਅਫਸਰ ਅਸ਼ਵਿੰਦਰ ਕੁਮਾਰ ਆਦੀ ਹਾਜਰ ਸਨ।


Leave a Reply

Your email address will not be published. Required fields are marked *