ਫੁੱਟਬਾਲ 14 ਸਾਲ  ਲੜਕੇ ਦਾ ਰਾਜ ਪੱਧਰੀ ਟੂਰਨਾਮੈਂਟ ਨਵਾਂਸਹਿਰ ਵਿਖੇ ਸੁਰੂ


ਨਵਾਂਸਹਿਰ 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ )

ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 70 ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਤਹਿਤ  ਫੁੱਟਬਾਲ ਉਮਰ ਗੁੱਟ 14 ਸਾਲ ਲੜਕਿਆਂ   ਦਾ ਟੂਰਨਾਮੈਂਟ  ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ਅਨੀਤਾ ਸ਼ਰਮਾ ,ਉਪ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ਲਖਵੀਰ ਸਿੰਘ ਅਤੇ ਦਵਿੰਦਰ ਕੌਰ ਜਿਲ੍ਹਾ ਖੇਡ ਕੋਆਰਡੀਨੇਟਰ   ਦੀ ਅਗਵਾਈ ਵਿੱਚ ਨਵਾਂਸਹਿਰ ਵਿਖੇ ਸੁਰੂ ਹੋਇਆ। ਇਸ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ  ਵਲੋਂ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਇਹਨਾਂ  ਖਿਡਾਰੀਆ ਨੂੰ ਆਸ਼ੀਰਵਾਦ ਦਿੰਦੇ ਹੋਏ ਨੇ ਕਿਹਾ ਕਿ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਖੇਡਾਂ ਦੇਵਿਕਾਸ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਤਹਿਤ ਖੇਡਾਂ ਵਤਨ ਦੀਆਂ ਕਰਵਾ ਕੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਦੇ ਹੋਏ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾੲੁ ਜਾ ਰਹੇ ਹਨ। ਉਹਨਾਂ ਕਿਹਾ ਅੱਜ ਸਾਡਾ ਦੇਸ ਅਤੇ ਸੂਬਾ ਖੇਡਾਂ ਦੇ ਖੇਤਰ ਵਿਚ ਕਾਫੀ ਅਗੇ ਜਾਣ ਲੱਗਿਆ ਹੈ।ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ , ਉਪ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ਲਖਵੀਰ ਸਿੰਘ  ਵਲੋਂ ਬਾਹਰੋਂ ਆਈਆਂ ਟੀਮਾਂ ਅਤੇ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਖੇਡਾਂ ਅਨੁਸਾਸਨ ਵਿੱਚ ਰਹਿ ਖੇਡਣ ਦੀ ਅਪੀਲ ਕੀਤੀ। ।ਇਸ ਮੌਕੇ ਉਹਨਾਂ ਨਾਲ ਜਿਲਾ ਸਪੋਰਟਸ ਕੋਆਰਡੀਨੇਟਰ ਦਵਿੰਦਰ ਕੌਰ,ਪ੍ਰਿੰਸੀਪਲ ਦਲਜੀਤ ਸਿੰਘ ਬੋਲਾ,ਹੈਡ ਮਾਸਟਰ ਬਲਜੀਤ ਕੁਮਾਰ ,ਪਰਵਿੰਦਰ ਸਿੰਘ ਭੰਗਲ ਸਕੱਤਰ ਡੀ.ਟੀ.ਸੀ, ਹੈਡ ਮਾਸਟਰ ਗੁਰਪ੍ਰੀਤ ਸਿੰਘ ਸੈਂਪਲਾ ,ਨਵਦੀਪ ਕੁਮਾਰ ਡੀ.ਪੀ.ਈ,ਅਮਰਜੀਤ ਸਿੰਘ ਮੂਸਾਪੁਰ,ਹੈਡ ਮਾਸਟਰ ਸੰਜੀਵ ਕੁਮਾਰ, ਹਰਮੇਸ ਲਾਲ ਪੀ.ਟੀ.ਆਈ ਬੰਗਾ, ਮੱਖਣ ਸਿੰਘ ਬਖਲੌਰ, ਕਰਮਜੀਤ ਕੌਰ ਡੀ.ਪੀ.ਈ, ਲੈਕ.ਸਰਬਜੀਤ ਕੌਰ ,ਪੁਸਪਿੰਦਰ ਕੌਰ,ਕਿਰਨਜੀਤ ਕੌਰ ਨਿੱਘੀ, ਕੁਲਵਿੰਦਰ ਸਿੰਘ , ਜਗਸ਼ੀਰ ਸਿੰਘ, ਅਵਤਾਰ ਸਿੰਘ,ਪ੍ਰਮੋਦ ਕੁਮਾਰ ,ਸੁਦਾਗਰ ਰਾਮ ਆਦਿ ਸਮੇਤ ਡੀ.ਪੀ.ਈ ,ਪੀ.ਟੀ.ਆਈ ,ਨਗਰ ਨਿਵਾਸੀ ਸ਼ਅਤੇ ਆਫੀਸਲ ਹਾਜਰ ਸਨ।


Leave a Reply

Your email address will not be published. Required fields are marked *