ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ‘ਤੇ ਵਿੱਕੀ ਚੌਧਰੀ ਕਾਠਗੜ੍ਹ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ, ਦਿੱਤੀਆਂ ਵਧਾਈਆਂ


ਨਵਾਂਸ਼ਹਿਰ , 3 ਅਕਤੂਬਰ (ਜਤਿੰਦਰਪਾਲ ਸਿੰਘ ਕਲੇਰ): ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ ਨੇ ਸਾਬਕਾ ਮੰਤਰੀ ਅਤੇ ਜਲੰਧਰ ਕੈਂਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਮੌਜੂਦਾ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਕਾਂਗਰਸ ਹਾਈਕਮਾਂਡ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ ਅਤੇ ਪਰਗਟ ਸਿੰਘ ਨੂੰ ਇਸ ਅਹੁਦੇ ਲਈ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।

ਵਿੱਕੀ ਚੌਧਰੀ ਕਾਠਗੜ੍ਹ ਨੇ ਕਿਹਾ ਕਿ ਪਰਗਟ ਸਿੰਘ ਇੱਕ ਬਹੁਤ ਹੀ ਇਮਾਨਦਾਰ, ਨਿਡਰ ਅਤੇ ਤਰਕਸ਼ੀਲ ਆਗੂ ਹਨ ਜੋ ਹਰ ਮੁੱਦੇ ‘ਤੇ ਆਪਣੀ ਗੱਲ ਨੂੰ ਬੜੀ ਬੇਬਾਕੀ ਅਤੇ ਨਿਡਰਤਾ ਨਾਲ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਜੀ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ ਅਤੇ ਲੋਕਾਂ ਦੇ ਹੱਕਾਂ ਲਈ ਲੜਾਈ ਲੜੀ ਹੈ। ਜਲੰਧਰ ਕੈਂਟ ਤੋਂ ਤਿੰਨ ਵਾਰ ਜਿੱਤ ਹਾਸਲ ਕਰਨਾ ਉਨ੍ਹਾਂ ਦੀ ਲੋਕਪ੍ਰਿਯਤਾ ਅਤੇ ਲੋਕਾਂ ਵਿੱਚ ਉਨ੍ਹਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਪਰਗਟ ਸਿੰਘ ਜੀ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦਾ ਫੈਸਲਾ ਹਾਈਕਮਾਂਡ ਦਾ ਇੱਕ ਸ਼ਾਨਦਾਰ ਅਤੇ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਵਿੱਚ ਨਵੀਂ ਊਰਜਾ ਦਾ ਸੰਚਾਰ ਹੋਵੇਗਾ ਅਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਜੀ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਇਕਜੁੱਟ ਅਤੇ ਇਕਮੁੱਠ ਹੋ ਕੇ ਆਉਣ ਵਾਲੀਆਂ ਚੋਣਾਂ ਲੜੇਗੀ ਅਤੇ ਵੱਡੀ ਜਿੱਤ ਪ੍ਰਾਪਤ ਕਰੇਗੀ।

ਵਿੱਕੀ ਚੌਧਰੀ ਨੇ ਭਰੋਸਾ ਜਤਾਇਆ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਵਿੱਚ ਮੁੜ ਤੋਂ ਆਪਣਾ ਪਰਚਮ ਲਹਿਰਾਏਗੀ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗੀ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਵਰਕਰ ਉਨ੍ਹਾਂ ਦੀ ਅਗਵਾਈ ਵਿੱਚ ਇੱਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।


Leave a Reply

Your email address will not be published. Required fields are marked *