ਸੁਖਪ੍ਰੀਤ ਮੱਲ੍ਹੀ ਦੇ ਯੂਥ ਵਿੰਗ ਬਲਾਚੌਰ ਦਾ ਪ੍ਰਧਾਨ ਬਣਨ ‘ਤੇ ਭਾਰੀ ਇਕੱਠ ਵਿੱਚ ਸਨਮਾਨ, ਐਡਵੋਕੇਟ ਸੰਜੀਵ ਚੋਧਰੀ ਚੇਚੀ ਅਤੇ ਸੇਠੀ ਉਧਨੋਵਾਲ ਨੇ ਦਿੱਤੀਆਂ ਵਧਾਈਆਂ


ਬਲਾਚੌਰ , 3 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ): ਪਿੰਡ ਕਮਾਲਪੁਰ ਦੇ ਜੰਮਪਲ ਸੁਖਪ੍ਰੀਤ ਮੱਲ੍ਹੀ ਨੂੰ ਯੂਥ ਵਿੰਗ ਬਲਾਚੌਰ ਦਾ ਪ੍ਰਧਾਨ ਬਣਾਏ ਜਾਣ ‘ਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਐਡਵੋਕੇਟ ਸੰਜੀਵ ਚੋਧਰੀ ਚੇਚੀ ਅਤੇ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਸੇਠੀ ਉਧਨੋਵਾਲ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਜੱਦੀ ਪਿੰਡ ਕਮਾਲਪੁਰ ਪਹੁੰਚੇ ਜਿੱਥੇ ਉਨ੍ਹਾਂ ਨੇ ਭਾਰੀ ਇਕੱਠ ਵਿੱਚ ਸੁਖਪ੍ਰੀਤ ਮੱਲ੍ਹੀ ਨੂੰ ਯੂਥ ਵਿੰਗ ਬਲਾਚੌਰ ਦਾ ਪ੍ਰਧਾਨ ਬਣਨ ‘ਤੇ ਮੂੰਹ ਮਿੱਠਾ ਕਰਵਾਇਆ, ਵਧਾਈਆਂ ਦਿੱਤੀਆਂ ਅਤੇ ਸਿਰਪਾਓ ਪਾ ਕੇ ਸਨਮਾਨਿਤ ਕੀਤਾ।

ਇਸ ਮੌਕੇ ਪਿੰਡ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪਤਵੰਤੇ ਸੱਜਣ ਹਾਜ਼ਰ ਸਨ ਜਿਨ੍ਹਾਂ ਨੇ ਸੁਖਪ੍ਰੀਤ ਮੱਲ੍ਹੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਐਡਵੋਕੇਟ ਸੰਜੀਵ ਚੋਧਰੀ ਚੇਚੀ ਨੇ ਕਿਹਾ ਕਿ ਸੁਖਪ੍ਰੀਤ ਮੱਲ੍ਹੀ ਇੱਕ ਮਿਹਨਤੀ ਅਤੇ ਜੁਝਾਰੂ ਨੌਜਵਾਨ ਆਗੂ ਹੈ ਅਤੇ ਉਸ ਨੂੰ ਇਹ ਜ਼ਿੰਮੇਵਾਰੀ ਮਿਲਣ ਨਾਲ ਯੂਥ ਵਿੰਗ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਸੁਖਪ੍ਰੀਤ ਮੱਲ੍ਹੀ ਵਰਗੇ ਨੌਜਵਾਨਾਂ ਨੂੰ ਅੱਗੇ ਲਿਆਉਣ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ।

ਚੇਅਰਮੈਨ ਸੇਠੀ ਉਧਨੋਵਾਲ ਨੇ ਵੀ ਸੁਖਪ੍ਰੀਤ ਮੱਲ੍ਹੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਇਹ ਨਿਯੁਕਤੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏਗਾ।

ਇਸ ਮੌਕੇ ਸੁਖਪ੍ਰੀਤ ਮੱਲ੍ਹੀ ਨੇ ਐਡਵੋਕੇਟ ਸੰਜੀਵ ਚੋਧਰੀ ਚੇਚੀ, ਚੇਅਰਮੈਨ ਸੇਠੀ ਉਧਨੋਵਾਲ ਅਤੇ ਹਾਈ ਕਮਾਂਡ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੋ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਵੱਧ ਤੋਂ ਵੱਧ ਸੰਗਠਨ ਨਾਲ ਜੋੜਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਹਮੇਸ਼ਾ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਇਸ ਵਿੱਚ ਵੱਡਾ ਯੋਗਦਾਨ ਹੈ ਅਤੇ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ।


Leave a Reply

Your email address will not be published. Required fields are marked *