ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰਪਾਲ ਸਿੰਘ ਕਲੇਰ)
ਮਾਸਟਰ ਚਰਨਜੀਤ ਸਿੰਘ ਸਿਆਣ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਦੀ ਹਦਾਇਤਾ ਮੁਤਾਬਿਕ ਸਰਕਾਰੀ ਪ੍ਰਾਇਮਰੀ ਸਕੂਲ ਮਾਜਰਾ ਜੱਟਾਂ ਦਾ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦੀਆਂ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦਾ ਨਤੀਜਾ ਸ਼ਾਨਦਾਰ ਰਿਹਾ l ਉਨ੍ਹਾਂ ਕਿਹਾ ਕਿ ਅੱਜ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੀ ਗਰੈਜੂਏਸ਼ਨ ਸੈਰੇਮਨੀ ਅਤੇ ਪ੍ਰਾਇਮਰੀ ਦੇ ਬੱਚਿਆਂ ਦੀ ਮੈਗਾ ਪੀ ਟੀ ਐੱਮ ਕੀਤੀ l ਇਸ ਮੌਕੇ ਬਲਾਕ ਨੋਡਲ ਅਫਸਰ ਗਿਆਨ ਸਿੰਘ ਕਟਾਰੀਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾ ਕੇ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਉਠਾਓ l ਇਸ ਮੌਕੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਅਤੇ ਪਿੰਡ ਦੀਆਂ ਉਘੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ l ਇਸ ਮੋਕੇ ਸਰਪੰਚ ਪਰਮਜੀਤ ਸਿੰਘ, ਬਲਵੀਰ ਸਿੰਘ ਆਮ ਆਦਮੀ ਪਾਰਟੀ,ਜੁਝਾਰ ਸਿੰਘ ਸਮਾਜ ਸੇਵੀ, ਸੁਰਿੰਦਰ ਕੁਮਾਰੀ ਚੇਅਰਪਰਸਨ ਜੈਲਾ ਉਪ ਚੇਅਰਮੈਨ, ਹੈੱਡ ਟੀਚਰ ਆਰਤੀ ਆਂਗਰਾਂ,ਅਮਨਦੀਪ ਕੌਰ ਮਨਜੀਤ ਕੌਰ ਅਤੇ ਰਾਜਵਿੰਦਰ ਕੌਰ ਤੋਂ ਇਲਾਵਾ ਬੱਚਿਆਂ ਦੇ ਮਾਪੇ ਹਾਜ਼ਿਰ ਸਨ l