ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਮੀਤ ਪ੍ਰਧਾਨ ਬਣੇ ਸੰਦੀਪ ਭਾਟੀਆ (ਸੋਨੂੰ) ਆਦੋਆਣਾ, ਸਮੁੱਚੀ ਹਾਈਕਮਾਂਡ ਦਾ ਜਤਾਇਆ ਤਹਿ ਦਿਲੋਂ ਧੰਨਵਾਦ


ਨਵਾਂਸ਼ਹਿਰ, 4 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ) – ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਜਥੇਬੰਦਕ ਵਿਸਥਾਰ ਕਰਦਿਆਂ ਹੋਏ ਸੰਦੀਪ ਭਾਟੀਆ (ਸੋਨੂੰ) ਆਦੋਆਣਾ ਨੂੰ ਪੰਜਾਬ ਭਾਜਪਾ ਓਬੀਸੀ ਮੋਰਚਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਭਰ ਦੇ ਭਾਜਪਾ ਵਰਕਰਾਂ ਅਤੇ ਓਬੀਸੀ ਸਮਾਜ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਆਪਣੀ ਨਿਯੁਕਤੀ ‘ਤੇ ਖੁਸ਼ੀ ਜ਼ਾਹਰ ਕਰਦਿਆਂ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਕਿਹਾ ਕਿ ਮੈਨੂੰ ਪੰਜਾਬ ਭਾਜਪਾ ਓਬੀਸੀ ਮੋਰਚਾ ਦਾ ਮੀਤ ਪ੍ਰਧਾਨ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਦਿਲ ਦੀਆਂ ਗਹਿਰਾਈਆਂ ਤੋਂ ਬਹੁਤ-ਬਹੁਤ ਧੰਨਵਾਦ ਅਤੇ ਆਭਾਰ ਪ੍ਰਗਟ ਕਰਦਾ ਹਾਂ।

ਇਸ ਮੌਕੇ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਨਿਤਿਨ ਨਵੀਨ, ਰਾਸ਼ਟਰੀ ਪ੍ਰਧਾਨ, ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸਹਿ-ਇੰਚਾਰਜ ਡਾ. ਅਲਕਾ ਗੁੱਜਰ, ਰਾਸ਼ਟਰੀ ਪ੍ਰਧਾਨ ਓ.ਬੀ.ਸੀ. ਮੋਰਚਾ ਅਮਰਪਾਲ ਮੌਰਿਆ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਕੇਂਦਰੀ ਮੰਤਰੀ  ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ ਜੀ ਸਾਬਕਾ ਪ੍ਰਧਾਨ, ਸਤਨਾਮ ਸਿੰਘ ਸੰਧੂ, ਮੈਂਬਰ ਰਾਜ ਸਭਾ, ਪੰਜਾਬ ਦੇ ਸੰਗਠਨ ਮੰਤਰੀ ਸ਼੍ਰੀਨਿਵਾਸਨਸੁਲੂ, ਡਾ. ਸੁਭਾਸ਼ ਸ਼ਰਮਾ, ਭਾਜਪਾ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ,ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਅਤੇ ਪੰਜਾਬ ਓਬੀਸੀ ਮੋਰਚਾ ਦੇ ਪ੍ਰਧਾਨ ਸ਼ਿਵਰਾਜ ਚੌਧਰੀ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਸੋਨੂੰ ਭਾਟੀਆ ਨੇ ਕਿਹਾ ਕਿ ਪਾਰਟੀ ਵੱਲੋਂ ਮੇਰੇ ’ਤੇ ਜੋ ਭਰੋਸਾ ਜਤਾਉਂਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਲਈ ਮੈਂ ਹਮੇਸ਼ਾ ਪਾਰਟੀ ਲੀਡਰਸ਼ਿਪ ਦਾ ਰਿਣੀ ਰਹਾਂਗਾ। ਮੈਂ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ, ਮਿਹਨਤ ਅਤੇ ਨਿਸ਼ਠਾ ਨਾਲ ਨਿਭਾਉਂਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਾਂਗਾ।

ਉਨ੍ਹਾਂ ਅੱਗੇ ਕਿਹਾ ਕਿ ਓਬੀਸੀ ਸਮਾਜ ਦੀਆਂ ਉਮੀਦਾਂ ਅਤੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਿਆਂ, ਪੰਜਾਬ ਵਿੱਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਾਥੀਆਂ ਦੇ ਸਹਿਯੋਗ ਨਾਲ ਲਗਾਤਾਰ ਯਤਨ ਕਰਦਾ ਰਹਾਂਗਾ।

ਅੰਤ ਵਿੱਚ ਉਨ੍ਹਾਂ ਇੱਕ ਵਾਰ ਫਿਰ ਸਮੁੱਚੀ ਲੀਡਰਸ਼ਿਪ ਅਤੇ ਮੇਰੇ ਸਾਰੇ ਸਾਥੀਆਂ ਦਾ ਦਿਲੋਂ ਧੰਨਵਾਦ ਕੀਤਾ।


Leave a Reply

Your email address will not be published. Required fields are marked *