ਬਲਾਚੌਰ , 5 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ) – ਹਲਕਾ ਬਲਾਚੌਰ ਦੇ ਪਿੰਡ ਬਾਗੋਵਾਲ ਵਿਖੇ ਰਾਧਾ ਕ੍ਰਿਸ਼ਨ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਬਾਗੋਵਾਲ ਵੱਲੋਂ ਵਾਲੀਬਾਲ ਟੂਰਨਾਮੈਂਟ ‘ਆਰੰਭ’ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸੀਨੀਅਰ ਕਾਂਗਰਸੀ ਆਗੂ ਨਾਨਕ ਸਿੰਘ ਜੰਡੀ ਅਤੇ ਸੀਨੀਅਰ ਕਾਂਗਰਸੀ ਆਗੂ ਦੇਸ ਰਾਜ ਹੱਕਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਟੂਰਨਾਮੈਂਟ ਦੇ ਉਦਘਾਟਨ ਮੌਕੇ ਪਿੰਡ ਵਿੱਚ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਵੇਖਿਆ ਗਿਆ। ਆਸ-ਪਾਸ ਦੇ ਕਈ ਪਿੰਡਾਂ ਦੀਆਂ ਟੀਮਾਂ ਨੇ ਇਸ ਵਿੱਚ ਭਾਗ ਲਿਆ। ਇਸ ਮੌਕੇ ਖਿਡਾਰੀਆਂ ਅਤੇ ਕੁਝ ਖਾਸ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੁੱਖ ਮਹਿਮਾਨ ਅਜੇ ਮੰਗੂਪੁਰ ਨੇ ਕਿਹਾ ਕਿ ਖਿਡਾਰੀਆਂ ਅਤੇ ਖਾਸ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਸਮੇਂ ਬਹੁਤ ਖੁਸ਼ੀ ਦੀ ਅਨੁਭੂਤੀ ਹੋ ਰਹੀ ਹੈ। ਇਸ ਤਰ੍ਹਾਂ ਦੇ ਉਪਰਾਲੇ ਸਾਡੇ ਸਮਾਜ ਅਤੇ ਸਾਡੇ ਬੱਚਿਆਂ ਦੇ ਭਵਿੱਖ ਨੂੰ ਸਿਰਜਣ ਵਿੱਚ ਸਹਾਈ ਹੁੰਦੇ ਹਨ।


ਉਨ੍ਹਾਂ ਕਿਹਾ ਕਿ ਖੇਡਾਂ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਹੀ ਰਾਹ ਦਿਖਾਉਂਦੀਆਂ ਹਨ। ਅਜਿਹੇ ਖੇਡ ਮੇਲਿਆਂ ਨਾਲ ਆਪਸੀ ਭਾਈਚਾਰਾ ਵਧਦਾ ਹੈ। ਉਨ੍ਹਾਂ ਪ੍ਰਬੰਧਕਾਂ ਨੂੰ ਇਸ ਸਫਲ ਆਯੋਜਨ ਲਈ ਵਧਾਈ ਦਿੱਤੀ ਅਤੇ ਪਰਮਾਤਮਾ ਤੋਂ ਕਾਮਨਾ ਕੀਤੀ ਕਿ ਇਸ ਤਰ੍ਹਾਂ ਦੇ ਖੇਡ ਮੇਲੇ ਪੰਜਾਬ ਵਿੱਚ ਇੰਝ ਹੀ ਲੱਗਦੇ ਰਹਿਣ ਅਤੇ ਸਾਡੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਸਹੀ ਰਾਹ ਦਿਖਾਉਂਦੇ ਰਹਿਣ।













Leave a Reply