ਨਵਾਂਸ਼ਹਿਰ /ਕਾਠਗੜ੍ਹ, 5 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟਰਾਂਸਪੋਰਟ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਟੋਲ ਪਲਾਜ਼ਾ ਬੱਛੂਆਂ ਵਿਖੇ ਏ.ਆਰ.ਟੀ.ਓ. ਕਮਲੇਸ਼ ਕੁਮਾਰੀ ਵੱਲੋਂ ਨਾਕਾਬੰਦੀ ਕਰਕੇ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਦੌਰਾਨ ਚਾਰ ਟੂਰਿਸਟ ਬੱਸਾਂ ਦੇ ਕਾਗਜ਼ਾਤਾਂ ਦੀ ਜਾਂਚ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ ਚਾਰੇ ਬੱਸਾਂ ਦੇ ਚਾਲਾਨ ਕੱਟੇ ਗਏ। ਜਾਣਕਾਰੀ ਅਨੁਸਾਰ ਇਨ੍ਹਾਂ ਬੱਸਾਂ ਕੋਲ ਪਰਮਿਟ, ਟੈਕਸ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਵਿੱਚ ਕਮੀਆਂ ਪਾਈਆਂ ਗਈਆਂ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ।
ਏ.ਆਰ.ਟੀ.ਓ. ਕਮਲੇਸ਼ ਕੁਮਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਟੂਰਿਸਟ ਬੱਸਾਂ ਦੇ ਆਪਰੇਟਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸਾਰੇ ਕਾਗਜ਼ਾਤ ਪੂਰੇ ਰੱਖਣ ਅਤੇ ਓਵਰਲੋਡਿੰਗ ਤੋਂ ਬਚਣ।
ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਾਹਨ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਵੀ ਇਹ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।













Leave a Reply