ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂਸ਼ਹਿਰ ਵਿੱਚ ਵੱਡਾ ਬਲ, ਜਸਮੀਤ ਸਿੰਘ ਅਭੀ ਨਾਰੰਗ ਬਣੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਵਰਕਰਾਂ ਵਿੱਚ ਖੁਸ਼ੀ ਦੀ ਲਹਿਰ:ਗੁਰਪ੍ਰੀਤ ਗੁੱਜਰ ਰੈਲਮਾਜਰਾ 


ਨਵਾਂਸ਼ਹਿਰ , 9 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨ ਅਤੇ ਮਿਹਨਤੀ ਆਗੂ ਜਸਮੀਤ ਸਿੰਘ ਅਭੀ ਨਾਰੰਗ ਨੂੰ ਵਪਾਰ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਨਾਲ ਜ਼ਿਲ੍ਹੇ ਦੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਜਸਮੀਤ ਸਿੰਘ ਅਭੀ ਨਾਰੰਗ ਨੇ ਪਾਰਟੀ ਹਾਈਕਮਾਂਡ, ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਮਾਣ ਅਤੇ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ ਉਹ ਉਸ ਤੇ ਪੂਰਾ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਇਹ ਰਹੇਗੀ ਕਿ ਜ਼ਿਲ੍ਹੇ ਦੇ ਹਰ ਬਲਾਕ ਅਤੇ ਸ਼ਹਿਰ ਵਿੱਚ ਵਪਾਰ ਵਿੰਗ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਵਪਾਰੀਆਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਵਪਾਰੀ ਵਰਗ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਉਹ ਪਾਰਟੀ ਦੇ ਉੱਚ ਪੱਧਰ ਤੱਕ ਪਹੁੰਚਾ ਕੇ ਹੱਲ ਕਰਵਾਉਣ ਲਈ ਯਤਨ ਕਰਨਗੇ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਜਸਮੀਤ ਸਿੰਘ ਅਭੀ ਨਾਰੰਗ ਨੂੰ ਮੁਬਾਰਕਬਾਦ ਦਿੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਐਵੀ ਨਾਰੰਗ ਇੱਕ ਮਿਹਨਤੀ, ਇਮਾਨਦਾਰ ਅਤੇ ਜੁਝਾਰੂ ਆਗੂ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਨਾ ਸਿਰਫ ਵਪਾਰ ਵਿੰਗ ਸਗੋਂ ਪੂਰੀ ਪਾਰਟੀ ਨੂੰ ਜ਼ਿਲ੍ਹੇ ਵਿੱਚ ਮਜਬੂਰੀ ਮਿਲੇਗੀ। ਉਨ੍ਹਾਂ ਕਿਹਾ ਕਿ ਜਸਮੀਤ ਸਿੰਘ ਅਭੀ ਨਾਰੰਗ ਦੀ ਅਗਵਾਈ ਵਿੱਚ ਵਪਾਰੀ ਭਾਈਚਾਰਾ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇਗਾ। ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਇੱਕ ਸਹੀ ਵਿਅਕਤੀ ਨੂੰ ਸਹੀ ਜਿੰਮੇਵਾਰੀ ਸੌਂਪੀ ਹੈ।


Leave a Reply

Your email address will not be published. Required fields are marked *