ਸ਼੍ਰੋਮਣੀ ਅਕਾਲੀ ਦਲ (ਬਾਦਲ ) ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ, ਸਿਹਤ ਦਾ ਹਾਲ ਜਾਣਿਆ


ਨਵਾਂਸ਼ਹਿਰ , 9 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਬਲਾਚੌਰ ਹਲਕੇ ਤੋਂ ਪਾਰਟੀ ਦੇ ਮਜ਼ਬੂਤ ਥੰਮ੍ਹ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪਾਰਟੀ ਪ੍ਰਧਾਨ ਦੀ ਸਿਹਤ ਦਾ ਹਾਲ ਜਾਣਿਆ।

ਇਸ ਮੌਕੇ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਬਲਾਚੌਰ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵੀ ਪਾਰਟੀ ਪ੍ਰਧਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਨਵਾਂ ਜੋਸ਼ ਅਤੇ ਉਤਸ਼ਾਹ ਹੈ ਅਤੇ ਬਲਾਚੌਰ ਹਲਕੇ ਵਿੱਚ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਵੀ ਮਜ਼ਬੂਤੀ ਨਾਲ ਉੱਭਰ ਕੇ ਸਾਹਮਣੇ ਆਵੇਗੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਗੁਰਪ੍ਰੀਤ ਗੁੱਜਰ ਰੈਲਮਾਜਰਾ ਵੱਲੋਂ ਕੀਤੇ ਜਾ ਰਹੇ ਪਾਰਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ।


Leave a Reply

Your email address will not be published. Required fields are marked *