ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ


ਨਵਾਂਸ਼ਹਿਰ, 9 ਅਕਤੂਬਰ(ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਾਰੇ ਕੰਬਾਇਨ ਮਾਲਕ, ਜਿਮੀਦਾਰਾਂ/ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਕਰਨ ਸਮੇਂ ਕੰਬਾਇਨਾ ਦੇ ਸੁਪਰ ਐਸਐਮਐਸ ਵਿੱਚ ਉਪਲਬਧ ਪੱਖਿਆਂ ਨੂੰ ਚਾਲੂ ਹਾਲਤ ਵਿੱਚ ਰੱਖਣਗੇ ਅਤੇ ਬਿਨਾਂ ਸੁਪਰ ਐਸਐਮਐਸ ਲੱਗੀਆਂ ਕੰਬਾਈਨਾਂ ਚਲਾਉਣ ਤੇ ਪੂਰਨ ਰੋਕ ਰਹੇਗੀ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਕੰਬਾਈਨ ਮਾਲਕਾਂ ਵੱਲੋਂ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਨਹੀਂ ਕੀਤੀ ਜਾਵੇਗੀ।

ਜਿਲਾ ਮੈਜਿਸਟ੍ਰੇਟ ਨੇ ਆਪਣੇ ਹੁਕਮ ਵਿੱਚ ਸਪਸ਼ਟ ਕੀਤਾ ਹੈ ਕਿ ਆਮ ਤੌਰ ਤੇ ਝੋਨੇ ਦੀ ਕਟਾਈ ਕੰਬਾਈਨਾ ਨਾਲ ਨਾਲ ਕੀਤੀ ਜਾਂਦੀ ਹੈ ਤੇ ਕੰਬਾਈਨ ਮਾਲਕ ਜ਼ਿਮੀਦਾਰਾਂ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ ਜਿਸ ਕਾਰਨ ਜ਼ਿਮੀਦਾਰਾਂ ਵੱਲੋਂ ਜਦੋਂ ਵੀ ਕੰਬਾਈਨ ਉਪਲਬਧ ਹੁੰਦੀ ਹੈ ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ। ਭਾਵੇਂ ਉਸ ਵੇਲੇ ਰਾਤ ਹੋਵੇ। ਇਸ ਤਰ੍ਹਾਂ ਜ਼ਿਮੀਦਾਰਾਂ ਵੱਲੋਂ ਅਣ-ਪੱਕਿਆ ਅਤੇ ਨਮੀ ਵਾਲੇ ਝੋਨੇ ਦੀ ਕਟਾਈ ਕਰਵਾ ਲਈ ਜਾਂਦੀ ਹੈ। ਅਜਿਹੇ ਝੋਨੇ ਨੂੰ ਖਰੀਦਣ ਲਈ ਖਰੀਦ ਏਜੰਸੀਆਂ ਗੁਰੇਜ਼ ਕਰਦੀਆਂ ਹਨ। ਜਿਸ ਨਾਲ ਜ਼ਿਮੀਦਾਰਾਂ ਨੂੰ ਔਂਕੜ ਪੇਸ਼ ਆਉਂਦੀ ਹੈ। ਇਸ ਲਈ ਇਹ ਹੁਕਮ ਜਾਰੀ ਕਰਨੇ ਲੋੜੀਂਦੇ ਸਨ। ਇਹ ਹੁਕਮ 15 ਨਵੰਬਰ 2026 ਤੱਕ ਲਾਗੂ ਰਹੇਗਾ।


Leave a Reply

Your email address will not be published. Required fields are marked *