ਵਾਅਦੇ ਨਹੀਂ, ਵਿਕਾਸ! ਲੋਕਾਂ ਦੀ ਆਵਾਜ਼ ਬਣੇ ਬ੍ਰਿਗੇਡੀਅਰ ਰਾਜ ਕੁਮਾਰ, ਬਲਾਚੌਰ ਲਈ ਨਵੀਂ ਸੋਚ ਦਾ ਐਲਾਨ


ਬਲਾਚੌਰ, 10 ਅਕਤੂਬਰ (ਜਤਿੰਦਰਪਾਲ ਸਿੰਘ ਕਲੇਰ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਬਲਾਚੌਰ ਹਲਕੇ ਵਿੱਚ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਪੋਸਟਰ ਜਾਰੀ ਕਰਦਿਆਂ ਮੁੱਖ ਨਾਅਰਾ ਦਿੱਤਾ ਕਿ “ਗੱਲਾਂ ਨਹੀਂ, ਕੰਮ ਹੋਣਗੇ! ਬਲਾਚੌਰ ਦੇ ਮਸਲੇ ਹੱਲ ਹੋਣਗੇ। ਬ੍ਰਿਗੇਡੀਅਰ ਰਾਜਕੁਮਾਰ ਦਾ ਇਹ ਨਾਅਰਾ ਬਲਾਚੌਰ ਦੇ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਸ ਮੌਕੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਬਲਾਚੌਰ ਹਲਕੇ ਦਾ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਵਾਅਦੇ ਕੀਤੇ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਸੜਕਾਂ ਅਤੇ ਨੌਜਵਾਨਾਂ ਲਈ ਰੁਜ਼ਗਾਰ ਉਨ੍ਹਾਂ ਦੇ ਮੁੱਖ ਮੁੱਦੇ ਹਨ।

ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਉਹ ਫੌਜ ਵਿੱਚ ਰਹਿ ਕੇ ਦੇਸ਼ ਦੀ ਸੇਵਾ ਕਰ ਚੁੱਕੇ ਹਨ ਅਤੇ ਹੁਣ ਉਹ ਬਲਾਚੌਰ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਵਿੱਚ ਰਹਿਣ ਵਾਲੇ ਆਗੂ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਬਲਾਚੌਰ ਦੇ ਹਰ ਪਿੰਡ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੇ ਨਵੇਂ ਰਿਕਾਰਡ ਬਣ ਰਹੇ ਹਨ ਅਤੇ ਬਲਾਚੌਰ ਨੂੰ ਵੀ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਅਤੇ ਹਲਕੇ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ।


Leave a Reply

Your email address will not be published. Required fields are marked *