ਨਵਾਂਸ਼ਹਿਰ /ਕਾਠਗੜ੍ਹ 1 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਥਾਣਾ ਕਾਠਗੜ੍ਹ ਦੇ ਇੰਸਪੈਕਟਰ ਰਣਜੀਤ ਸਿੰਘ ਦੀ ਯੋਗ ਅਗਵਾਈ ਵਿੱਚ ਚੌਕੀ ਇੰਚਾਰਜ ਆਸਰੋਂ ਏ ਐਸ ਆਈ ਜਸਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਆਸਰੋਂ ਤੋਂ ਹੁੰਦੇ ਹੋਏ ਗਸ਼ਤ ਕਰਦੇ ਹੋਏ ਜਦੋਂ ਓਵਰ ਬ੍ਰਿਜ ਆਸਰੋਂ ਦੇ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਇੱਕ ਨੋਜਵਾਨ ਪੈਦਲ ਆਉਦਾ ਦਿਖਾਈ ਦਿੱਤਾ ਤਾਂ ਉਹ ਪੁਲਿਸ ਦੀ ਆਉਂਦੀ ਗੱਡੀ ਦੇਖ ਕੇ ਘਬਰਾ ਗਿਆ ਅਤੇ ਉਸ ਪਹਿਨੀ ਹੋਈ ਕਾਲੇ ਰੰਗ ਦੀ ਕੈਪਰੀ ਦੀ ਸੱਜੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫਾਫੀ ਕੱਢ ਕੇ ਘਾਹ ਫੂਸ ਵਿੱਚ ਸੁੱਟ ਕੇ ਯਕਦਮ ਪਿੱਛੇ ਮੁੜਨ ਦੀ ਕੋਸ਼ਿਸ਼ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਕਾਬੂ ਕਰਕੇ ਜਦੋਂ ਉਸ ਦਾ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾ ਹਰੀਸ਼ ਕੁਮਾਰ ਪੁੱਤਰ ਕਰਨੈਲ ਸਿੰਘ ਵਾਸੀ ਟੌਂਸਾ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੱਸਿਆ ਉਸ ਵਲੋਂ ਸੁੱਟੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਤੇ ਚੌਕੀ ਇੰਚਾਰਜ ਜਸਵਿੰਦਰ ਸਿੰਘ ਐਨ ਡੀ ਪੀ ਐਸ ਐਕਟ ਦੇ ਅਧੀਨ ਮੁਕੱਦਮਾ ਦਰਜ ਕਰਕੇ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।