ਬਲਾਚੌਰ 1 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਸਟੇਟ ਕੌਂਸਲ ਆਫ਼ ਐਜ਼ੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਪੰਜਾਬ ਵਲੋਂ ਲਈ ਗਈ ਪੰਜਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਬੀਤੇ ਦਿਨੀਂ ਘੋਸ਼ਿਤ ਕੀਤਾ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲਿਟਲ ਸਟਾਰ ਮਾਡਲ ਹਾਈ ਸਕੂਲ ਨਾਨੋਵਾਲ ਬੇਟ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਜਿੱਥੇ ਸਾਰੇ ਬੱਚੇ ਉੱਚ ਪਹਿਲੇ ਦਰਜੇ ਵਿੱਚ ਪਾਸ ਹੋਏ ਉੱਥੇ ਜੈਸਮੀਨ ਕੌਰ ਅਤੇ ਲਵਲੀਨ ਸ਼ਰਮਾ 99.4ਪ੍ਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ਤੇ ਰਹੀਆਂ। ਇਸੇ ਤਰ੍ਹਾਂ ਜੋਬਨਪ੍ਰੀਤ ਸਿੰਘ 97.6ਪ੍ਰਤੀਸ਼ਤ ਅੰਕਾਂ ਨਾਲ ਦੂਜੇ ਸਥਾਨ ਤੇ ਰਿਹਾ ਅਤੇ ਗੁਰਸਿਮਰਨ ਕੌਰ 96 ਪ੍ਰਤੀਸ਼ਤ ਅੰਕਾਂ ਨਾਲ ਤੀਜੇ ਨੰਬਰ ਤੇ ਰਹੀ। ਨਵੇਂ ਸ਼ੈਸ਼ਨ ਦੀ ਸ਼ੁਰੂਆਤ ਤੇ ਸਕੂਲ ਪਹੁੰਚਣ ਉਪਰੰਤ ਬੱਚਿਆਂ ਅਤੇ ਉਹਨਾਂ ਦੇ ਮਾਤਾ -ਪਿਤਾ ਨੂੰ ਇਸ ਪ੍ਰਾਪਤੀ ਵਾਸਤੇ ਮੁੱਖ ਅਧਿਆਪਕਾ ਸ਼੍ਰੀਮਤੀ ਸ਼ਸ਼ੀ ਬਾਲਾ ਵਲੋਂ ਵਧਾਈ ਦਿੱਤੀ ਗਈ ਅਤੇ ਬੱਚਿਆਂ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਸਖ਼ਤ ਮਿਹਨਤ ਕਰਦੇ ਹੋਏ ਵਧੀਆ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।ਇਸ ਸਮੇਂ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।ਇਹ ਜਾਣਕਾਰੀ ਸ: ਰਣਜੀਤ ਸਿੰਘ ਸਾਇੰਸ ਅਧਿਆਪਕ ਵਲੋਂ ਦਿੱਤੀ ਗਈ।