Thursday, April 3, 2025

ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੇ ਖਾਲਿਸਤਾਨੀ ਨਾਅਰੇ ਲਿਖਣਾ ਨਿੰਦਯਯੋਗ- ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ

ਬਲਾਚੌਰ 2 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)

ਬੀਤੇ ਦਿਨੀ ਫਿਲੌਰ ਵਿਖੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੇ ਖਾਲਿਸਤਾਨੀ ਨਾਅਰੇ ਲਿਖਣ ਦੀ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਘੋਰ ਨਿਖੇਦੀ ਕੀਤੀ ਗਈ ਜੋ ਕਿ ਸਿੱਧੇ ਤੌਰ ਤੇ ਲੋਕਤੰਤਰ ਤੇ ਭਾਇਚਾਰੇ ਉੱਤੇ ਹਮਲਾ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀ ਸਮਰਥਕਾਂ ਨੇ ਖੁੱਲੇ ਤੌਰ ਤੇ 14 ਅਪ੍ਰੈਲ ਨੂੰ ਸੂਬੇ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੀਾਂ ਸਾਰੀਆਂ ਮੂਰਤੀਆਂ ਹਟਾਉਣ ਦੀ ਚੁਣਤੀ ਦਿੱਤੀ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਹ ਨਿੰਦਣਣੋਗ ਕਿਰਦਾਰ ਨਾ ਸਿਰਫ ਸਾਡੇ ਸੰਵਿਧਾਨਿਕ ਮੁੱਲਾਂ ਵਿਰੁੱਧ ਹੈ, ਸੱਗੋਂ ਸਮਾਜਿਕ ਸਦਭਾਵਨਾਂ ਨੂੰ ਭੰਗ ਕਰਨ ਦੀ ਕੋਸ਼ਿਸ਼ ਵੀ ਹੈ। ਇਹ ਅਮਨ-ਸ਼ਾਤੀ ਨੂੰ ਖਤਰੇ ਵਿੱਚ ਪਾਉਣ ਦੀ ਇੱਕ ਸ਼ਰਮਨਾਕ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਵੱਲੋਂ ਐਸ.ਡੀ.ਐਮ. ਬਲਾਚੌਰ ਰਾਂਹੀਂ ਮਾਣਯੋਗ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਜਿਸ ਵਿੱਚ ਉਨ੍ਹਾਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਾਰੇ ਬੁੱਤਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਮੰਗ ਰੱਖੀ ਹੈ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪਰਧਾਨ ਸ਼ਹੀਦ ਭਗਤ ਸਿੰਘ ਨਗਰ, ਤਰਸੇਮ ਚਨਿਆਣੀ ਸਾਬਕਾ ਚੇਅਰਮੈਨ, ਹਰਜੀਤ ਸਿੰਘ ਜਾਡਲੀ ਮੀਤ ਪ੍ਰਧਾਨ ਡੀ.ਸੀ.ਸੀ., ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਸੰਗਠਨ, ਨਰਿੰਦਰ ਘਈ ਸਾਬਕਾ ਪ੍ਰਧਾਨ ਬਲਾਚੌਰ, ਸੁਰਿੰਦਰ ਸ਼ਿੰਦੀ ਦਫਤਰ ਸੱਕਤਰ ਡੀ.ਸੀ.ਸੀ., ਨਰੇਸ਼ ਚੇਚੀ ਕੋਂਸਲਰ, ਸੋਮਨਾਥ ਤਕਲਾ ਮੀਤ ਪ੍ਰਧਾਨ ਬੀ.ਸੀਸੀ., ਮੋਹਿੰਦਰ ਪਾਲ ਮੀਤ ਪ੍ਰਧਾਨ ਬ.ਸੀ.ਸੀ., ਬੋਬੀ ਰਾਣਾਂ, ਤਰਲੋਚਨ ਸਿੰਘ ਰੱਕੜ, ਰਛਵਿੰਦਰ ਸਿੰਘ ਬੱਲ ਮੀਤ ਪ੍ਰਧਾਨ ਪੰਚਾਇਤੀ ਰਾਜ ਸੰਗਠਨ, ਬਿੱਟਾ ਰਾਣਾਂ, ਗਗਨ ਘਈ ਕੋਂਸਲਰ, ਹਰਮੇਸ਼ ਕੁਮਾਰ ਹਸਨਪੁਰ ਅਤੇ ਕਾਂਗਰਸੀ ਵਰਕਰ ਸਾਹਿਬਾਨ ਆਦਿ ਹਾਜਰ ਸਨ।

Related Articles

LEAVE A REPLY

Please enter your comment!
Please enter your name here

Latest Articles