ਬਲਾਚੌਰ 3 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )
ਅੱਜ ਪੰਜਾਬ ਸਿੱਖਿਆ ਕ੍ਰਾਂਤੀ ਸੰਮੇਲਨ ਪੰਜਾਬ ਇੰਚਾਰਜ ਮਨੀਸ਼ ਸਿਸੋਦਿਆ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕਿੰਗ ਵਿਲਾ ਲੁਧਿਆਣਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਵਨ ਕੁਮਾਰ ਰੀਠੂ ਕਰੀਮਪੁਰ ਚਾਹਵਾਲਾ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਚਾਹਵਾਲਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਮੁਤਾਬਕ ਸੂਬੇ ਦੇ ਸਕੂਲਾਂ ਲਈ ਸ਼ਾਨਦਾਰ ਕੰਮ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਸਕੂਲ ਆਫ਼ ਐਮੀਨੈਂਸ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 118 ਸਕੂਲ ਆਫ਼ ਐਮੀਨੈਂਸ ਖੋਲ੍ਹੇ ਗਏ ਹਨ। ਸਕੂਲ ਆਫ਼ ਐਮੀਨੈਂਸ ਖੁੱਲਣ ਤੋਂ ਬਾਅਦ ਪੰਜਾਬ ‘ਚ ਸਿੱਖਿਆ ਦੇ ਖੇਤਰ ‘ਚ ਨਵੀਂ ਕ੍ਰਾਂਤੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਨਾਲ ਪੰਜਾਬ ਸਿੱਖਿਆ ਦੇ ਖ਼ੇਤਰ ਵਿੱਚ ਸਿਖ਼ਰ ‘ਤੇ ਜਾ ਰਿਹਾ। ਸ਼ਾਨਦਾਰ ਸਹੂਲਤਾਂ ਸਦਕਾ ਇਨ੍ਹਾਂ ਸਕੂਲਾਂ ਵਿਚ ਵੱਡੇ ਪੱਧਰ ‘ਤੇ ਵਿਦਿਆਰਥੀ ਦਾਖਲੇ ਲੈ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਸੂਬੇ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਸਕੂਲ ਆਫ ਐਮੀਨੈਂਸ ਅਜਿਹੇ ਸਕੂਲ ਹਨ,ਜਿੱਥੇ ਜੱਜ,ਡੀ.ਸੀ. ਅਤੇ ਰਿਕਸ਼ਾ ਚਲਾਉਣ ਵਾਲੇ ਦਾ ਬੱਚਾ ਇਕੋ ਛੱਤ ਹੇਠਾਂ ਇਕੋ ਕਲਾਸ ਵਿਚ ਬੈਠ ਕੇ ਸਿੱਖਿਆ ਹਾਸਲ ਕਰ ਰਹੇ ਹਨ। ਉਹ ਦਿਨ ਦੂਰ ਨਹੀਂ ਜਦ ਸਿੱਖਿਆ ਦੇ ਖੇਤਰ ‘ਚ ਪੰਜਾਬ ਦਾ ਨਾਂ ਸਭ ਤੋਂ ਪਹਿਲਾਂ ਲਿਆ ਜਾਵੇਗਾ।
ਸਕੂਲ ਆਫ ਐਮੀਨੈਂਸ ਦੀ ਸਿਰਫ ਇਮਾਰਤ ਹੀ ਸ਼ਾਨਦਾਰ ਨਹੀਂ ਹੈ ਸਗੋਂ ਇਸ ਦੇ ਸ਼ਾਨਦਾਰ ਕਲਾਸਰੂਮ, ਲਾਇਬ੍ਰੇਰੀਆਂ,ਪ੍ਰਯੋਗਸ਼ਾਲਾ,ਬਾਥਰੂਮ ਵੀ ਸ਼ਾਮਲ ਹੈ। ਇਹ ਅਤਿ-ਆਧੁਨਿਕ ਸਿੱਖਿਆ,ਬੁਨਿਆਦੀ ਢਾਂਚੇ ਤੇ ਵਿਦਿਆਰਥੀ ਵਿਕਾਸ ਲਈ ਸੰਪੂਰਨ ਪਹੁੰਚ ਦੀ ਬੁਨਿਆਦ ‘ਤੇ ਬਣਾਏ ਗਏ ਹਨ। ਇਹ ਸਕੂਲ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਤੇ ਕਦਰਾਂ-ਕੀਮਤਾਂ ਨੂੰ ਪੈਦਾ ਕਰਨ ਲਈ ਤਿਆਰ ਕੀਤੇ ਗਏ ਹਨ, ਜੋ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਤਿਆਰ ਕਰ ਰਹੇ ਹਨ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਹੂਲਤ ਲਈ ਇਨ੍ਹਾਂ ਸਕੂਲਾਂ ਵਿਚ ਦੂਰੋਂ ਆਉਣ ਵਾਲੇ ਬੱਚਿਆਂ ਲਈ ਫਰੀ ਬੱਸ ਲਗਾਈ ਗਈ ਹੈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪੰਜਾਬ ਵਾਸੀਆਂ ਵੱਲੋਂ ਰੱਜ ਕੇ ਤਾਰੀਫ ਕੀਤੀ ਜਾ ਰਹੀ ਹੈ। ਇਨ੍ਹਾਂ ਸਕੂਲਾਂ ਵਿੱਚੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਹਰ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਇਨ੍ਹਾਂ ਸਕੂਲਾਂ ਨੇ ਸੂਬੇ ਦੇ ਵਿਦਿਆਰਥੀਆਂ ਦੀ ਤਕਦੀਰ ਬਦਲ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨਾਲ ਹਰਨੇਕ ਸਿੰਘ ਸਰਪੰਚ ਰਾਏਪੁਰ ਮਾਜਰਾ,ਸਤਨਾਮ ਸਰਪੰਚ ਕਟਵਾਰਾ,ਗੁਰਮੱਖ ਸਿੰਘ ਮੁੱਲਾਂਪੁਰ ਦਾਖ਼ਾ,ਅਸ਼ਵਨੀ ਕੁਮਾਰ ਲੁਧਿਆਣਾ ਅਤੇ ਨਿਤਿਨ ਚੌਧਰੀ ਆਦਿ ਸ਼ਾਮਿਲ ਸਨ।