Join
Wednesday, March 18, 2026
Wednesday, March 18, 2026

ਬਟਾਲਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਨੌਜਵਾਨ ਗ੍ਰਿਫ਼ਤਾਰ

ਬਟਾਲਾ ਪੁਲਸ ਨੇ 24 ਘੰਟਿਆਂ ਵਿੱਚ ਬਟਾਲਾ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਲਾਈਨ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਥੇ ਡੀ.ਆਈ.ਜੀ. ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਨੇ ਸੂਚਨਾ ਦਿੱਤੀ ਕਿ 2 ਅਪ੍ਰੈਲ ਨੂੰ ਮੀਆਂ ਮੁਹੱਲੇ ਵਿੱਚ ਬਾਬਾ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਦੀ ਖ਼ਬਰ ਮਿਲੀ।
ਉਨ੍ਹਾਂ ਦੱਸਿਆ ਕਿ ਪਹਿਲਾਂ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਤਕਨੀਕੀ ਪੱਖਾਂ ਦੇ ਆਧਾਰ ‘ਤੇ ਕੀਤੀ ਜਾਂਚ ਵਿੱਚ ਸੱਤ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਰਹੈ, ਜਿਨ੍ਹਾਂ ਵਿੱਚੋਂ 6 ਨੂੰ 24 ਘੰਟੇ ਦੇ ਅੰਦਰ ਗ੍ਰਿਫਤਾਰ ਕਰ ਲਿਆ ਗਿਆ ਹੈ। ਡੀ.ਆਈ.ਜੀ. ਸਤਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੱਤਵੇਂ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਉਸਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਫੜੇ ਗਏ ਮੁਲਜ਼ਮਾਂ ਨਾਲ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹਨਾਂ ਨੇ ਇਸ ਕੰਮ ਨੂੰ ਕਿਉਂ ਅਤੇ ਕਿਸ ਦੇ ਕਹਿਣ ਤੇ ਅੰਜਾਮ ਦਿੱਤਾ।

Related Articles

LEAVE A REPLY

Please enter your comment!
Please enter your name here

Latest Articles

2

2