ਬਲਾਚੌਰ 04 ਅਪ੍ਰੈਲ (ਜਤਿੰਦਰਪਾਲ ਸਿੰਘ ਕਲੇਰ )
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਬਲਾਚੌਰ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋ 7 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਮਾਮਲੇ ਦੇ ਜਾਂਚ ਅਧਿਕਾਰੀ ਏ ਐਸ ਆਈ ਰਾਮ ਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਸ਼ੱਕੀ ਲੋਕਾਂ ਦੀ ਚੇਕਿੰਗ ਕਰ ਰਹੀ ਸੀ ਕਿ ਇਸੇ ਦੌਰਾਨ ਇਕ ਵਿਆਕਤੀ ਨੂੰ ਸ਼ੱਕ ਦੇ ਆਧਾਰ ਤੋ ਰੋਕ ਕੇ ਤਲਾਸ਼ੀ ਲਈ ਤਾਂ ਉਸਦੇ ਕੋਲੋ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਨੇ ਦੱਸਿਆਂ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਰਜਿੰਦਰ ਕੁਮਾਰ ਉਰਫ ਸ਼ਿੰਦਾ ਪੁੱਤਰ ਬਖਸ਼ੀ ਰਾਮ ਵਾਸੀ ਧੋਲ ਥਾਣਾ ਬਲਾਚੌਰ ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ |


