Join
Friday, March 13, 2026
Friday, March 13, 2026

70 ਨਸ਼ੀਲੀ ਗੋਲੀਆਂ ਸਮੇਤ ਇਕ ਕਾਬੂ

ਬਲਾਚੌਰ 05 ਅਪ੍ਰੈਲ (ਜਤਿੰਦਰਪਾਲ  ਸਿੰਘ ਕਲੇਰ )

ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਇਨ ਬਿੰਨ ਪਾਲਣਾ ਕਰਦੇ ਹੋਏ ਬਲਾਚੌਰ ਪੁਲਿਸ ਨੇ ਇਕ ਵਿਅਕਤੀ ਨੂੰ  ਕਾਬੂ ਕਰਕੇ ਉਸਦੇ ਕੋਲੋਂ 70 ਨਸ਼ੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਮਾਮਲੇ ਦੇ ਜਾਂਚ ਅਧਿਕਾਰੀ ਐਸ ਆਈ ਭੂਸ਼ਣ ਲਾਲ  ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਸ਼ੱਕੀ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਪਿੰਡ ਸਿਆਣਾ ਦੇ ਕੋਲ ਪਹੁੰਚੀ ਤਾ ਸਾਹਮਣੇ  ਤੋਂ ਆਉਂਦਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ  ਦੇਖਕੇ ਪਿੱਛੇ ਮੁੜਨ ਲੱਗਿਆ ਤਾਂ  ਪੁਲਿਸ  ਨੇ ਤੁਰੰਤ ਸ਼ੱਕ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ  ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ ਸੱਤ ਪੱਤੇ ਸਾਰਿਆਂ ਵਿੱਚ ਦਸ ਦਸ ਗੋਲੀਆ ਕੁੱਲ 70 ਨਸ਼ੀਲੀ ਗੋਲੀਆਂ ਐਲਪਰੋਜਮ ਦੀਆਂ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ  ਆਰੋਪੀ ਦੀ ਪਹਿਚਾਣ ਹਰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਘਮੌਰ ਥਾਣਾ ਸਿਟੀ ਬਲਾਚੌਰ ਦੇ ਰੂਪ ਵਿੱਚ ਹੋਈ |

Related Articles

LEAVE A REPLY

Please enter your comment!
Please enter your name here

Latest Articles

2