Join
Monday, March 23, 2026
Monday, March 23, 2026

ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੇ ਖਾਲਿਸਤਾਨੀ ਨਾਅਰੇ ਲਿਖਣਾ ਨਿੰਦਯਯੋਗ:ਸਾਬਕਾ ਚੇਅਰਮੈਨ ਬਲਾਕ ਸੰਮਤੀ ਧਰਮਪਾਲ ਭਰਥਲਾ 

ਕਾਠਗੜ੍ਹ 6ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)

ਬੀਤੇ ਦਿਨੀ ਫਿਲੌਰ ਵਿਖੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੇ ਖਾਲਿਸਤਾਨੀ ਨਾਅਰੇ ਲਿਖਣ ਦੀ ਸਾਬਕਾ ਚੇਅਰਮੈਨ ਬਲਾਕ ਸੰਮਤੀ ਬਲਾਚੌਰ ਸੀਨੀਅਰ ਕਾਂਗਰਸੀ ਆਗੂ ਧਰਮਪਾਲ ਪਵਾਰ  ਵੱਲੋਂ ਸਖਤ ਨਿਖੇਧੀ ਕੀਤੀ ਗਈ ਉਨ੍ਹਾਂ ਨੇ ਕਿਹਾ ਜੋ ਕਿ ਸਿੱਧੇ ਤੌਰ ਤੇ ਲੋਕਤੰਤਰ ਤੇ ਦਲਿਤ ਭਾਇਚਾਰੇ ਉੱਤੇ ਹਮਲਾ ਹੈ। ਧਰਮਪਾਲ ਪਵਾਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀ ਸਮਰਥਕਾਂ ਨੇ ਖੁੱਲੇ ਤੌਰ ਤੇ 14 ਅਪ੍ਰੈਲ ਨੂੰ ਸੂਬੇ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਸਾਰੀਆਂ ਮੂਰਤੀਆਂ ਹਟਾਉਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਨਿੰਦਣਯੋਗ ਕਿਰਦਾਰ ਨਾ ਸਿਰਫ ਸਾਡੇ ਸੰਵਿਧਾਨਿਕ ਮੁੱਲਾਂ ਵਿਰੁੱਧ ਹੈ, ਸੱਗੋਂ ਸਮਾਜਿਕ ਸਦਭਾਵਨਾਂ ਨੂੰ ਭੰਗ ਕਰਨ ਦੀ ਕੋਸ਼ਿਸ਼ ਵੀ ਹੈ। ਇਹ ਅਮਨ-ਸ਼ਾਤੀ ਨੂੰ ਖਤਰੇ ਵਿੱਚ ਪਾਉਣ ਦੀ ਇੱਕ ਸ਼ਰਮਨਾਕ ਕੋਜੀ ਸਾਜਿਸ਼  ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ  ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਾਰੇ ਬੁੱਤਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਮੰਗ ਕੀਤੀ ਹੈ  ਅਤੇ ਕਿਹਾ ਕਿ ਅੱਗੇ ਤੋਂ ਇਸ ਤਰ੍ਹਾਂ ਦੀ ਫਿਰਕਾਪ੍ਰਸਤੀ ਤਾਕਤਾਂ ਤੇ ਸਖਤ ਤੋਂ ਕਾਰਵਾਈ ਕਰਕੇ ਇਹਨਾਂ ਨੂੰ ਸਲਾਖਾਂ ਪਿੱਛੇ ਬੰਦ ਕੀਤਾ ਜਾਵੇ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਨਾ ਹੋ ਸਕੇ।

Related Articles

LEAVE A REPLY

Please enter your comment!
Please enter your name here

Latest Articles

2

2