ਬਲਾਚੌਰ, 6 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਨਤੀਜੇ ਵਿਚ ਸਕੂਲ ਦੇ ਕੁੱਲ 71 ਵਿਦਿਆਰਥੀਆਂ ਵਿੱਚੋਂ 61 ਵਿਦਿਆਰਥੀ ਨੇ ਪਹਿਲਾ ਸਥਾਨ ਅਤੇ 10 ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ ਬਾਕੀ ਵਿਦਿਆਰਥੀ ਵੀ ਚੰਗੇ ਅੰਕ ਹਾਸਲ ਕਰਕੇ ਪਾਸ ਹੋਏ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਸਕੂਲ, ਅਧਿਆਪਕਾ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਚੇਅਰਮੈਨ ਐੱਚ ਪੀ ਸਿੰਘ ਵਿਸ਼ੇਸ਼ ਤੌਰ ਤੇ ਸਕੂਲ ਪਹੁੰਚੇ। ਉਨ੍ਹਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ, ਉਥੇ ਹੀ ਸਕੂਲ ਸਟਾਫ ਵੱਲੋਂ ਕਰਵਾਈ ਜਾ ਰਹੀ ਮਿਹਨਤ ਦੀ ਬਹੁਤ ਤਾਰੀਫ਼ ਕੀਤੀ। ਇਸ ਮੌਕੇ ਪ੍ਰਿੰਸੀਪਲ ਹਰਮਨਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਇਸ ਮੁਕਾਮ ਨੂੰ ਹਾਸਲ ਕਰਨ ਲਈ ਜਿੱਥੇ ਸਖਤ ਮਿਹਨਤ ਕੀਤੀ, ਉੱਥੇ ਹੀ ਉਨ੍ਹਾਂ ਨੇ ਅਪਣੇ ਸਕੂਲ ਅਧਿਆਪਕਾਂ ਅਤੇ ਬੱਚਿਆਂ ਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਾ ਪਾਤਰ ਠਹਿਰਾਇਆ। ਜਿਨ੍ਹਾਂ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਹਰ ਪੱਖੋਂ ਸਖ਼ਤ ਮਿਹਨਤ ਕਰਵਾਈ। ਉਨ੍ਹਾਂ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਵਾਰ ਵੀ 100ਫ਼ੀਸਦੀ ਰਿਹਾ। ਜਮਾਤ ਦੇ ਸਾਰੇ ਬੱਚੇ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ। ਆਉਣ ਵਾਲੇ ਸਮੇਂ ਵਿਚ ਵੀ ਇਨ੍ਹਾਂ ਪ੍ਰਾਪਤੀਆਂ ਨੂੰ ਜਾਰੀ ਰੱਖਦੇ ਹੋਏ ਸਕੂਲ ਸਟਾਫ਼ ਵਲੋਂ ਸਖ਼ਤ ਮਿਹਨਤ ਕਰਵਾਈ ਜਾਵੇਗੀ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।