ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਆਪਣਾ ਮਰਨ ਵਰਤ ਖਤਮ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿੱਚ ਕਿਸਾਨ ਮਹਾਂਪੰਚਾਇਤ ਦੌਰਾਨ ਇਹ ਗੱਲ ਕੀਤੀ। ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਮੰਗ ‘ਤੇ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਨੇ ਉਨ੍ਹਾਂ ‘ਤੇ ਬਹੁਤ ਵੱਡਾ ਹਮਲਾ ਕੀਤਾ ਹੈ ਅਤੇ ਇਹ ਲਹਿਰ ਜਾਰੀ ਰਹੇਗੀ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਸੜਕਾਂ ਖੋਲ੍ਹਣ ਦੀ ਮੰਗ ਉਦਯੋਗਪਤੀਆਂ ਦੀ ਹੈ। ਡੱਲੇਵਾਲ ਨੇ ਕਿਹਾ ਕਿ ਦਿੱਲੀ ਵਿੱਚ ਹਾਰਨ ਤੋਂ ਬਾਅਦ, ਆਪ ਸਰਕਾਰ ਡਰ ਗਈ ਸੀ ਕਿ ਉਨ੍ਹਾਂ ਦਾ ਸੁਪਰੀਮੋ ਜੇਲ੍ਹ ਜਾ ਸਕਦਾ ਹੈ, ਇਸ ਲਈ ਕਿਸਾਨਾਂ ‘ਤੇ ਹਮਲੇ ਕੀਤੇ ਗਏ। ਉਨ੍ਹਾਂ ਨੇ ਮੁੱਖ ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ਼ ਕਿਸਾਨਾਂ ‘ਤੇ ਹਮਲਾ ਕੀਤਾ ਹੈ, ਸਗੋਂ ਪੂਰੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।