Join
Friday, March 20, 2026
Friday, March 20, 2026

ਮਲਟੀਪਰਪਜ ਹੈਲਥ ਵਰਕਰ (ਫੀਮੇਲ) ਪੰਜਾਬ ਵੱਲੋਂ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਬਲਾਚੌਰ, 7 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) 

ਕੰਟਰੈਕਟ 2211 ਹੈਡ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਇੰਪਲਾਈਜ ਪੰਜਾਬ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਮੁੱਖ ਮੰਤਰੀ ਦੇ ਡਿਪਟੀ ਸੈਕਟਰੀ ਅਤੇ ਨਵਾਂਸ਼ਹਿਰ ਦੇ ਏ ਡੀ ਸੀ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਇਹ ਜਾਣਕਾਰੀ ਸੂਬਾ ਪ੍ਰਧਾਨ ਸਰਬਜੀਤ ਕੌਰ ਅਤੇ ਗੁਰਦੀਪ ਕੌਰ ਜਨਰਲ ਸਕੱਤਰ ਨੇ ਦਿੰਦਿਆਂ ਹੋਇਆਂ ਦੱਸਿਆ ਕਿ ਪਿਛਲੇ 17 ਸਾਲਾਂ ਤੋਂ ਮਲਟੀਪਰਪਜ ਹੈਲਥ ਵਰਕਰਾਂ ਦੀ ਕੰਟਰੈਕਟ ਬੇਸ ਤੇ ਭਰਤੀ ਕੀਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਛੇਤੀ ਹੀ ਸਮੁੱਚੇ ਹੈਲਥ ਵਰਕਰਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ। ਪ੍ਰੰਤੂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਸਿਰਫ ਲਾਰਿਆਂ ਤੋਂ ਇਲਾਵਾ ਪੱਲੇ ਕੁੱਝ ਵੀ ਨਹੀਂ ਪਾਇਆ। ਉਨ੍ਹਾਂ ਮੰਗ ਪੱਤਰ ਵਿੱਚ ਮੰਗ ਕੀਤੀ ਕਿ ਸਮੁੱਚੇ ਹੈਲਥ ਵਰਕਰਾਂ ਨੂੰ ਪਹਿਲ ਦੇ ਅਧਾਰ ਤੇ ਪੱਕਾ ਕੀਤਾ ਜਾਵੇ ਅਤੇ ਜੇਕਰ ਪੱਕਾ ਨਹੀਂ ਕਰ ਸਕਦੇ ਤਾਂ ਕੰਮ ਦੇ ਬਰਾਬਰ ਤਨਖਾਹ ਦਿੱਤੀ ਜਾਵੇ। ਇਸ ਦੌਰਾਨ ਸੁਮਨ ਸ਼ਰਮਾ, ਮਨਦੀਪ ਕੌਰ, ਉਸਾ ਰਾਣੀ ਆਦਿ ਵੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2