Wednesday, April 30, 2025

ਸਿੱਖਿਆ ਕ੍ਰਾਂਤੀ ਦੇ ਨਾਂ ‘ਤੇ ਜਨਤਕ ਸਿੱਖਿਆ ਦਾ ਬੇੜਾ ਗਰਕ ਕਰਨ ‘ਤੇ ਤੁਲੀ ਆਪ ਸਰਕਾਰ

ਮੰਤਰੀ ਜੌੜਾ ਮਾਜਰਾ ਵੱਲੋਂ ਰਾਸ਼ਟਰ ਨਿਰਮਾਤਾ ਅਧਿਆਪਕਾਂ ਨੂੰ ਜਲੀਲ ਕਰਨਾ ਬਰਦਾਸ਼ਤ ਨਹੀਂ ਕਰਾਂਗੇ
ਸਿੱਖਿਆ ਮੰਤਰੀ ਵੱਲੋਂ ਸੰਘਰਸ਼ਸ਼ੀਲ ਅਧਿਆਪਕਾਂ ਬਾਰੇ ਦਿੱਤੇ ਬਿਆਨ ਅਤੇ ਮੋਰਚੇ ਨੂੰ ਦਿੱਤੀ ਮੀਟਿੰਗ ਅੱਗੇ ਪਾਉਣ ਦੀ ਸਖਤ ਨਿਖੇਧੀ
9 ਅਤੇ 11 ਅਪ੍ਰੈਲ ਨੂੰ ਕਾਲੇ ਬਿੱਲੇ ਲਗਾ ਕੇ ਕੀਤਾ ਜਾਵੇਗਾ ਰੋਸ ਦਾ ਪ੍ਰਗਟਾਵਾ

 ਮੋਹਾਲੀ 8 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ       ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਵਰਚੁਅਲ ਮੀਟਿੰਗ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੁਖਵਿੰਦਰ ਸਿੰਘ ਚਾਹਲ,  ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਰਵਿੰਦਰਜੀਤ ਸਿੰਘ ਪੰਨੂ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਨਵਪ੍ਰੀਤ ਸਿੰਘ ਬੱਲੀ,ਅਮਨਬੀਰ ਸਿੰਘ ਗੁਰਾਇਆ, ਸ਼ਮਸ਼ੇਰ ਸਿੰਘ ਬੰਗਾ, ਗੁਰਿੰਦਰ ਸਿੰਘ ਸਿੱਧੂ, ਜਿੰਦਰ ਪਾਇਲਟ ਆਦਿ ਸ਼ਾਮਿਲ ਸਨ। ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਵਿਆਪਕ ਸੁਧਾਰ ਕਰਨ ਅਤੇ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੇ ਨਾਂ ‘ਤੇ ਹੋਂਦ ਵਿੱਚ ਆਈ ਅਖੌਤੀ ਇਨਕਲਾਬੀਆਂ ਦੀ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਂ ‘ਤੇ ਜਨਤਕ ਸਿੱਖਿਆ ਦਾ ਬੇੜਾ ਗਰਕ ਕਰਨ ‘ਤੇ ਤੁਲੀ ਹੋਈ ਹੈ। ਪਹਿਲਾਂ ਹੀ ਬਣੀਆਂ ਸਕੂਲਾਂ ਦੀਆਂ ਬਿਲਡਿੰਗਾਂ, ਚਾਰ ਦੀਵਾਰੀਆਂ ਅਤੇ ਬਾਥਰੂਮਾਂ ਦੇ ਉਦਘਾਟਨ ਕਰਨ ਦੇ ਨਾਂ ‘ਤੇ ਕਰੋੜਾਂ ਰੁਪਇਆ ਬਰਬਾਦ ਕਰਨ ਦੇ ਨਾਲ ਨਾਲ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦੀ ਬਜਾਏ ਆਪਣੀ ਸਰਕਾਰ ਦੀ ਝੂਠੀ ਹਵਾ ਬਣਾਉਣ ਦੇ ਕੰਮ ਜਬਰਦਸਤੀ ਲਗਾਇਆ ਹੋਇਆ ਹੈ।

ਇੱਥੇ ਹੀ ਬਸ ਨਹੀਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਰਾਜਸੀ ਇਕੱਠ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਮਾਪਿਆਂ ਅਤੇ ਲੋਕਾਂ ਵਲੋਂ ਸਕੂਲਾਂ ਵਿੱਚ ਇਹਨਾਂ ਫੰਕਸ਼ਨਾਂ ਵਿੱਚ ਨਾ ਪਹੁੰਚਣ ‘ਤੇ ਜੌੜਾ ਮਾਜਰਾ ਵਰਗੇ ਮੰਤਰੀ ਰਾਸ਼ਟਰ ਨਿਰਮਾਤਾ ਅਧਿਆਪਕਾਂ ਨੂੰ ਜਲੀਲ ਕਰ ਰਹੇ ਹਨ। ਉਧਰ ਸਿੱਖਿਆ ਮੰਤਰੀ ਵੱਲੋਂ ਪੰਜਾਬ ਦੀ ਜਨਤਕ ਸਿੱਖਿਆ ਬਚਾਉਣ ਅਤੇ ਅਧਿਆਪਕਾਂ ਦੇ ਮਸਲਿਆਂ ਲਈ ਸੰਘਰਸ਼ ਕਰ ਰਹੇ ਸਾਂਝੇ ਮੋਰਚੇ ਨਾਲ ਤੈਅ ਕੀਤੀ ਮੀਟਿੰਗ ਵਾਰ ਵਾਰ ਅੱਗੇ ਪਾ ਕੇ ਅਧਿਆਪਕਾਂ ਵਿਰੁੱਧ ਬੇਹੂਦਾ ਬਿਆਨ ਦਿੱਤੇ ਜਾ ਰਹੇ ਹਨ। ਜਿਸ ਦਾ ਸਾਂਝੇ ਅਧਿਆਪਕ ਮੋਰਚੇ ਨੇ ਸਖਤ ਨੋਟਿਸ ਲੈਂਦਿਆਂ 9 ਅਪ੍ਰੈਲ ਅਤੇ 11 ਅਪ੍ਰੈਲ ਨੂੰ ਸਿੱਖਿਆ ਮੰਤਰੀ ਪੰਜਾਬ ਅਤੇ ਜੌੜਾ ਮਾਜਰਾ ਖਿਲਾਫ ਕਾਲੇ ਬਿੱਲੇ ਲਗਾ ਕੇ ਰੋਸ ਦਾ ਪ੍ਰਗਟਾਵਾ ਕਰਨ ਦਾ ਸੱਦਾ ਦਿੱਤਾ ਹੈ।

Related Articles

LEAVE A REPLY

Please enter your comment!
Please enter your name here

Latest Articles