ਨਵਾਂਸ਼ਹਿਰ, 9 ਅਪ੍ਰੈਲ-(ਜਤਿੰਦਰ ਪਾਲ ਸਿੰਘ ਕਲੇਰ )
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਬੀ ਜੇ ਪੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਜਲੰਧਰ ਰਿਹਾਇਸ਼ ਤੇ ਹੋਈਆ ਜੋਰਦਾਰ ਗ੍ਰਨੇਡ ਧਮਾਕਾ ।ਇਹ ਧਮਾਕਾ ਬਹੁਤ ਹੀ ਜ਼ਬਰਦਸਤ ਸੀ ਕਿ ਘਰ ਦੇ ਵਿੱਚ ਖੜੀ ਗੱਡੀ ਅਤੇ ਖਿੜਕੀਆਂ ‘ਤੇ ਲੱਗੇ ਸ਼ੀਸ਼ੇ ਟੁੱਟ – ਗਏ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ। ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ ਵੀ ਘਰ ਦੇ ਅੰਦਰ ਸਨ ।ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ – ਹੋਇਆ ਪਰ ਸਾਬਕਾ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਹੋਏ ਧਮਾਕੇ ਨਾਲ ਕਾਫ਼ੀ ਨੁਕਸਾਨ ਹੋਇਆ ਹੈ । ਇਸ ਹੋਏ ਹਮਲੇ ਨੂੰ ਲੈ ਕੇ ਨਵਾਂਸ਼ਹਿਰ ਦੇ ਬੀ ਜੇ ਪੀ ਦੇ ਜਿਲ੍ਹਾਂ ਪ੍ਰਧਾਨ ਅਤੇ ਸੀਨੀਅਰ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੁਲਿਸ ਥਾਣਿਆਂ, ਧਾਰਮਿਕ ਸਥਾਨਾਂ ‘ਤੇ ਹਮਲਿਆਂ ਅਤੇ ਬਾਬਾ ਸਾਹਿਬ ਡਾ. – ਬੀ.ਆਰ. ਅੰਬੇਡਕਰ ਦੀਆਂ ਮੂਰਤੀਆਂ ਦੀ ਭੰਨਤੋੜ ਤੋਂ ਬਾਅਦ, ਹੁਣ ਇੱਕ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ ਹੈ। ਇਹਨਾਂ ਸਾਰੀਆਂ ਘਟਨਾਵਾਂ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਥਿਤੀ ਨੂੰ ਸੰਭਾਲਣ ਵਿੱਚ ਅਸਮਰੱਥ ਹਨ। ਮੁੱਖ ਮੰਤਰੀ ਨੂੰ ਇਨ੍ਹਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ ਲੱਕੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਹਾਲਤਾਂ ਨੂੰ ਬੀ ਜੇ ਪੀ ਸਰਕਾਰ ਹੀ ਸੁਧਾਰ ਸਕਦੀ ਹੈ।