ਨਵਾਂਸ਼ਹਿਰ 9ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )
ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਾਠਗੜ੍ਹ ਵਿਖੇ ‘ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਚ ਗ਼ਲਤਾਨ ਹੋਈ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਅਤੇ ਉਹਨਾਂ ਦਾ ਭਵਿੱਖ ਵਧੀਆ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਦੇ ਸੌਦਾਗਰ ਦਾ ਲੱਕ ਤੋੜ ਕੇ ਰੱਖ ਦਿੱਤਾ। ਕਿਉਂਕਿ ਜਿਹੜੇ ਨਸ਼ੇ ਦੇ ਸੌਦਾਗਰ ਨੂੰ ਨਸ਼ੇ ਵੇਚ ਕੇ ਵੱਧ ਕਮਾਈ ਕਰਨ ਦਾ ਲਾਲਚ ਸੀ ਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਯੋਗ ਉਪਰਾਲਾ ਕਰਨਾ ਬਹੁਤ ਹੀ ਸ਼ਲਾਘਾਯੋਗ ਹੈ। ਸਤਨਾਮ ਜਲਾਲਪੁਰ ਨੇ ਕਿਹਾ ਕਿ ਫ਼ਖਰ ਮਹਿਸੂਸ ਕਰਦਿਆਂ ਕਿਹਾ ਕਿ ਜੋ ਵੀ ਪੁਲਿਸ ਅਫ਼ਸਰ
ਨਸ਼ੇ ਦੇ ਸੌਦਾਗਰ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗਾ, ਉਨ੍ਹਾਂ ਵਿਰੁੱਧ ਵੀ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਤਾਂ ਢਿੱਲ ਵਰਤਦੀਆਂ ਸਨ। ਪਰ ਆਮ ਆਦਮੀ ਪਾਰਟੀ ਕਿਸੇ ਵੀ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਕਿਉਂਕਿ ਪੰਜਾਬ ਸਰਕਾਰ ਨੇ ਸਹੁੰ ਖਾਧੀ ਹੋਈ ਹੈ ਕਿ ਪੰਜਾਬ ਜਾਵੇਗਾ। ਸਤਨਾਮ ਜਲਾਲਪੁਰ ਨੇ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਜਾ ਪੀਂਦਾ ਹੋਵੇ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਨਸ਼ਿਆਂ ਦੀ ਦਲਦਲ ‘ਚ ਫਸੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਰਗ ਬਣਾਇਆ ਜਾ ਸਕੇ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਸਲਾਖਾਂ ਦੇ ਪਿੱਛੇ ਸੁਟਿਆ ਜਾਵੇ ।


