ਨਵਾਂਸ਼ਹਿਰ 10 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਨਵੋਦਿਆ ਵਿਦਿਆਲਿਆ ਪੋਜੇਵਾਲ ਵੱਲੋਂ ਨੌਂਵੀ ਜਮਾਤ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਗਈ ਜਿਸ ਵਿੱਚ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਦਾ ਨਤੀਜਾ ਪਿਛਲੇ ਸਾਲਾਂ ਦੀ ਤਰਾਂ ਇਸ ਸਾਲ ਵੀ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦਿਆ ਸਕੂਲ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਨੇ ਦੱਸਿਆ ਕਿ ਭੰਗਲ ਖੁਰਦ ਸਕੂਲ ਦੇ ਤਿੰਨ ਵਿਦਿਆਰਥੀਆਂ ਹਰਦੀਪ, ਸੁਖਪ੍ਰੀਤ ਕੌਰ ਅਤੇ ਲਵਪ੍ਰੀਤ ਨੇ ਨਵੋਦਿਆ ਵਿਦਿਆਲਿਆ ਪ੍ਰੀਖਿਆ ਪਾਸ ਕੀਤੀ ਅਤੇ ਨੌਂਵੀਂ ਜਮਾਤ ਵਿੱਚ ਦਾਖਲੇ ਲਈ ਕੁਆਲੀਫਾਈ ਕੀਤਾ। ਉਹਨਾਂ ਅੱਗੇ ਦੱਸਿਆ ਕਿ ਉਕਤ ਪ੍ਰੀਖਿਆ ਵਿੱਚ ਭੰਗਲ ਖੁਰਦ ਸਕੂਲ ਦੇ ਵਿਦਿਆਰਥੀ ਹਰਦੀਪ ਨੇ ਜਿਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕਿਹਾ ਕਿ ਇਹਨਾਂ ਵਿਦਿਆਰਥੀਆਂ ਦੀ ਬਾਹਰਵੀਂ ਤੱਕ ਦੀ ਪੜਾਈ ਮੁਫਤ ਅਤੇ ਅੰਗਰੇਜੀ ਮਾਧਿਅਮ ਵਿੱਚ ਹੋਵੇਗੀ।ਨਵੋਦਿਆ ਪ੍ਰਵੇਸ਼ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਉਹਨਾਂ ਮੁਬਾਰਕਬਾਦ ਦਿੰਦਿਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਟਾਫ ਮੈਂਬਰਾਂ ਨੀਰਜ ਕੁਮਾਰੀ ਸਟੇਟ ਅਵਾਰਡੀ, ਹਰਜੀਤ ਕੌਰ ਅਤੇ ਮਨਜਿੰਦਰ ਕੌਰ ਵੱਲੋਂ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ।