ਅਲੱਗ ਅਲੱਗ ਗੁਰਧਾਮਾਂ ਦੇ ਦਰਸ਼ਨ ਕਰਕੇ 19 ਨੂੰ ਆਉਣਗੇ ਵਾਪਸ
ਨਵਾਂਸ਼ਹਿਰ 10 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਦੇ ਸ਼ੁੱਭ ਮੌਕੇ ਤੇ ਕਾਠਗੜ੍ਹ ਤੋਂ ਅਲੱਗ ਅਲੱਗ ਗੁਰਧਾਮਾਂ ਦੇ ਦਰਸ਼ਨਾ ਲਈ ਸੰਗਤਾਂ ਦਾ ਜੱਥਾ ਅੱਜ ਸ਼੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਤੋਂ ਮੱਥਾ ਟੇਕਣ ਦੇ ਬਾਦ ਸ਼੍ਰੀ ਨਨਾਕਾਣਾ ਸਾਹਿਬ( ਪਾਕਿਸਤਾਨ ) ਦੇ ਲਈ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਜੀਤ ਸਿੰਘ ਦੁਭਾਲੀ ਅਤੇ ਕਾਬਲ ਸਿੰਘ ਚੇਚੀ ਨੇ ਦੱਸਿਆ ਕਿ ਅੱਜ ਜੱਥਾ ਰੇਲਵੇ ਸਟੇਸ਼ਨ ਅਟਾਰੀ ਤੋਂ ਰੇਲਗੱਡੀ ਰਾਹੀ ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਲਈ ਰਵਾਨਾ ਹੋ ਗਿਆ ਹੈ | ਇਹ ਜੱਥਾ ਪਾਕਿਸਤਾਨ ਵਿੱਚ ਸਥਿਤ ਅਲੱਗ ਅਲੱਗ ਗੁਰੂਦੁਆਰਾ ਸਾਹਿਬ ਨਨਕਾਣਾ ਸਾਹਿਬ, ਪੰਜਾ ਸਾਹਿਬ, ਕਰਤਾਰਪੁਰ ਸਾਹਿਬ ਤੇ ਲਹੌਰ ਦੇ ਸਾਰੇ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਆਵੇਗਾ | ਇਸ ਮੌਕੇ ਕਾਬਲ ਸਿੰਘ ਚੇਚੀ, ਸੁਰਜੀਤ ਸਿੰਘ ਦੁਭਾਲੀ, ਕਮਲਜੀਤ ਕੌਰਮੁੱਤੋ, ਮੋਹਿਤ ਸੇਤੀਆ, ਸਤਿੰਦਰ ਜੀਤ ਕੌਰ , ਗੁਰਚਰਨ ਸਿੰਘ, ਪ੍ਰੇਮਪ੍ਰਕਾਸ਼ ਸਿੰਘ, ਰਾਕੇਸ਼ ਕੁਮਾਰ, ਸਤਨਾਮ ਸਿੰਘ, , ਰਾਜਵਿੰਦਰ ਕੌਰ, ਪਰਮਜੀਤ ਕੌਰ,ਪ੍ਰਿਤਪਾਲ ਕੋਰ, ਪ੍ਰਭਜੋਤ ਕੌਰ, ਸੁਰਿੰਦਰ ਕੌਰ, ਬਲਵਿੰਦਰ ਕੌਰ, ਹਰਪ੍ਰੀਤ ਕੌਰ ਆਦਿ ਮੌਜੂਦ ਰਹੇ |