ਬਲਾਚੌਰ 11 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਖਾਲਸਾ ਪੰਥ ਦੇ ਸਥਾਪਨਾ ਦਿਵਸ ਮੌਕੇ ਵਿਸਾਖੀ ਦੇ ਤਿਉਹਾਰ ਮੌਕੇ ਪਿੰਡ ਵਾਸੀਆਂ ਵੱਲੋਂ ਪਿੰਡ ਸੁੱਜੋਵਾਲ ਵਿਖੇ ਨੈਸ਼ਨਲ ਹਾਈਵੇ ਤੇ ਲੰਗਰ ਲਗਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਅਦ ਲੰਗਰ ਸੇਵਾ ਸ਼ੁਰੂ ਕੀਤੀ ਗਈ। ਜਥੇਦਾਰ ਪੰਜਾਬ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਹ 25ਵਾਂ ਲੰਗਰ ਲਗਾਇਆ ਗਿਆ ਹੈ। ਇਹ ਲੰਗਰ ਦਾ ਪ੍ਰਬੰਧ ਹਰ ਸਾਲ ਵਿਸਾਖੀ ਵਾਲੇ ਦਿਨ ‘ਪਿੰਡ ਸੁੱਜੋਵਾਲ ਦੀਆਂ ਪਿੰਡ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਲੰਗਰ ਲਗਾਇਆ ਜਾਂਦਾ ਹੈ ਅਤੇ ਸੜਕ ‘ਤੇ ਚੱਲਣ ਵਾਲਿਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਇਕ ਸਾਲ ਲੰਗਰ ਨਹੀਂ ਲਗਾਇਆ ਜਾ ਸਕਿਆ। ਸੇਵਾਦਾਰਾਂ ਨੇ ਦੱਸਿਆ ਕਿ ਆਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ, ਇਹ ਲੰਗਰ 24 ਘੰਟੇ ਚੱਲੇਗਾ।


